ਪੰਜਾਬੀਆਂ ਨੂੰ ਵੱਡਾ ਝਟਕਾ ! ਮਹਿੰਗੀ ਹੋਈ ਬਿਜਲੀ, ਨਵੀਆਂ ਦਰਾਂ ਕਦੋਂ ਤੋਂ ਲਾਗੂ?

Global Team
1 Min Read

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ‘ਚ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ। ਹਾਲਾਂਕਿ 300 ਯੂਨਿਟ ਮੁਫ਼ਤ ਦੀ ਸਹੂਲਤ ਜਾਰੀ ਰਹੇਗੀ। ਨਵੀਆਂ ਦਰਾਂ ਅਨੁਸਾਰ 7 ਕਿਲੋਵਾਟ ਤਕ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੋਂ ਉੱਪਰ ਬਿਜਲੀ ਖਪਤ ਕਰਨ ‘ਤੇ ਪ੍ਰਤੀ ਯੂਨਿਟ 10 ਤੋਂ 12 ਪੈਸੇ ਜ਼ਿਆਦਾ ਭੁਗਤਾਨ ਕਰਨਾ ਪਵੇਗਾ। 7 ਕਿਲੋਵਾਟ ਤੋਂ 100 ਕਿਲੋਵਾਟ ਤਕ ਬਿਜਲੀ ਦਰਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। 16 ਜੂਨ ਤੋਂ ਕਿਸਾਨਾਂ ਨੂੰ ਵੀ ਬਿਜਲੀ ਮਹਿੰਗੀ ਮਿਲੇਗੀ। ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੀ ਇੰਡਸਟਰੀ ਲਈ ਵੀ ਬਿਜਲੀ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਹੋਇਆ ਹੈ।

Share This Article
Leave a Comment