ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ, 4 ਵਜੇ ਸ਼ੁਰੂ ਹੋਵੇਗੀ ਗਿਣਤੀ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਿੰਗ ਖ਼ਤਮ ਹੋ ਗਈ ਹੈ। ਗਿਣਤੀ ਸ਼ਾਮ 4 ਵਜੇ ਸ਼ੁਰੂ ਹੋਵੇਗੀ। ਯੂਨੀਵਰਸਿਟੀ ਵਿੱਚ 4 ਅਸਾਮੀਆਂ ਲਈ 21 ਵਿਦਿਆਰਥੀ ਉਮੀਦਵਾਰ ਹਨ। ਇਨ੍ਹਾਂ ਅਸਾਮੀਆਂ ਵਿੱਚ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਸੰਯੁਕਤ ਸਕੱਤਰ ਦੇ ਅਹੁਦੇ ਸ਼ਾਮਲ ਹਨ। ਅਹੁਦਿਆਂ ਦੇ ਨਤੀਜੇ ਸ਼ਾਮ 7 ਵਜੇ ਤੱਕ ਐਲਾਨੇ ਜਾਣ ਦੀ ਸੰਭਾਵਨਾ ਹੈ।

ਪ੍ਰਧਾਨ ਦੇ ਅਹੁਦੇ ਲਈ ਖੜ੍ਹੇ ਕੁੱਲ 8 ਉਮੀਦਵਾਰਾਂ ਵਿੱਚੋਂ 2 ਵਿਦਿਆਰਥਣਾਂ ਵੀ ਖੜ੍ਹੀਆਂ ਹਨ। ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੇ ਚਾਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਯੂਨੀਵਰਸਿਟੀ ਵਿੱਚ ਲਗਭਗ 15 ਹਜ਼ਾਰ ਵਿਦਿਆਰਥੀ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ।

ਦੱਸ ਦਈਏ ਕਿ ਯੂਨੀਵਰਸਿਟੀ ਵਿੱਚ ਸਾਲ 2019 ਵਿੱਚ ਹੋਈਆਂ ਪਿਛਲੀਆਂ ਵਿਦਿਆਰਥੀ ਯੂਨੀਅਨ ਚੋਣਾਂ ਵਿੱਚ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਚੇਤਨ ਚੌਧਰੀ ਨੇ ਜਿੱਤ ਦਰਜ ਕੀਤੀ ਸੀ ਅਤੇ ਕੈਂਪਸ ਪ੍ਰਧਾਨ ਬਣੇ ਸਨ। ਇਸ ਤੋਂ ਪਹਿਲਾਂ ਸਾਲ 2018 ਵਿੱਚ ਕਨੂਪ੍ਰਿਆ ਯੂਨੀਵਰਸਿਟੀ ਆਫ ਸਟੂਡੈਂਟਸ ਫਾਰ ਸੋਸਾਇਟੀ (SFS) ਨੇ ਪ੍ਰਧਾਨ ਦਾ ਅਹੁਦਾ ਜਿੱਤਿਆ ਸੀ। ਉਹ ਪੀਯੂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿੱਚ ਪਹਿਲੀ ਮਹਿਲਾ ਪ੍ਰਧਾਨ ਬਣੀ। ਯੂਨੀਵਰਸਿਟੀ ਵਿੱਚ ਆਮ ਤੌਰ ’ਤੇ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਸਤੰਬਰ ਮਹੀਨੇ ਵਿੱਚ ਹੁੰਦੀਆਂ ਹਨ ਪਰ ਇਸ ਵਾਰ ਦੀਵਾਲੀ ਨੇੜੇ ਆ ਰਹੀ ਹੈ। ਅਜਿਹੇ ‘ਚ ਕੁਝ ਵਿਦਿਆਰਥੀ ਛੁੱਟੀਆਂ ਮਨਾਉਣ ਆਪਣੇ ਘਰਾਂ ਨੂੰ ਵੀ ਗਏ ਹਨ। ਇਸ ਕਾਰਨ ਪਿਛਲੇ ਸਾਲਾਂ ਦੇ ਮੁਕਾਬਲੇ ਵੋਟਿੰਗ ਘੱਟ ਹੋਣ ਦੀ ਸੰਭਾਵਨਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment