ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਭਲਕੇ 6 ਦਸੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ ਪਹਿਲਾਂ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ। ਇਸ ਨੂੰ ਹੁਣ 6 ਦਸੰਬਰ 2024 ਵਿੱਚ ਬਦਲ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।