ਸੱਚ ਬੋਲਣ ਦੀ ਮਿਲੀ ਸਜ਼ਾ, ਔਰਤਾਂ ਅੱਤਿਆਚਾਰਾਂ ਵਿੱਚ ਰਾਜਸਥਾਨ ਪਹਿਲੇ ਨੰਬਰ ‘ਤੇ : ਰਜਿੰਦਰ ਗੁੱਢਾ

Rajneet Kaur
3 Min Read

ਨਿਊਜ਼ ਡੈਸਕ: ਮਣੀਪੁਰ ਦੀ ਅੱਗ ਅਜੇ ਬੁਝੀ ਨਹੀਂ ਹੈ ਤੇ ਦੂਜੇ ਪਾਸੇ ਸਿਆਸਤ ਵੀ ਚੱਲ ਰਹੀ ਹੈ। ਪਰ  ਮਨੀਪੁਰ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਨ ਵਾਲੀ ਕਾਂਗਰਸ ਆਪਣੇ ਹੀ ਰਾਜ ਰਾਜਸਥਾਨ ਵਿੱਚ ਹੋ ਰਹੀ ਹਿੰਸਾ ਦੇ ਮਾਮਲੇ ਵਿੱਚ ਸਵਾਲਾਂ ਦੇ ਘੇਰੇ ਵਿੱਚ ਖੜ੍ਹੀ ਹੋ ਗਈ ਹੈ।

ਰਾਜਸਥਾਨ ਦੇ ਪੇਂਡੂ ਵਿਕਾਸ ਰਾਜ ਮੰਤਰੀ ਰਾਜੇਂਦਰ ਸਿੰਘ ਗੁੱਢਾ ਨੂੰ ਸ਼ੁੱਕਰਵਾਰ ਰਾਤ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਰਾਜਪਾਲ ਕਲਰਾਜ ਮਿਸ਼ਰਾ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਸਿਫਾਰਿਸ਼ ਨੂੰ ਸਵੀਕਾਰ ਕਰ ਲਿਆ ਹੈ। ਰਾਜਿੰਦਰ ਸਿੰਘ ਗੁੱਢਾ ਲੰਬੇ ਸਮੇਂ ਤੋਂ ਸੀਐਮ ਗਹਿਲੋਤ ਅਤੇ ਸਰਕਾਰ ਦੇ ਖਿਲਾਫ ਬਿਆਨ ਦੇ ਰਹੇ ਸਨ। ਉਨ੍ਹਾਂ ਨੇ ਇੱਥੋਂ ਤੱਕ ਕਿਹਾ ਹੈ ਕਿ ਸਾਨੂੰ ਮਨੀਪੁਰ ਦੀ ਬਜਾਏ ਆਪਣੇ ਵਿਹੜੇ ਵਿੱਚ ਝਾਤੀ ਮਾਰਨੀ ਚਾਹੀਦੀ ਹੈ। ਮੰਤਰੀ ਰਾਜਿੰਦਰ ਗੁੱਢਾ ਨੇ ਵਿਧਾਨ ਸਭਾ ‘ਚ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਾਨੂੰ ਸਵੀਕਾਰ ਕਰਨਾ ਚਾਹੀਦਾ ਹੈ ਕਿ ਅਸੀਂ ਔਰਤਾਂ ਦੀ ਸੁਰੱਖਿਆ ‘ਚ ਅਸਫਲ ਰਹੇ ਹਾਂ। ਰਾਜਸਥਾਨ ਵਿਚ ਜਿਸ ਤਰ੍ਹਾਂ ਔਰਤਾਂ ‘ਤੇ ਅੱਤਿਆਚਾਰ ਵਧੇ ਹਨ, ਉਸ ‘ਤੇ ਮਣੀਪੁਰ ਦੀ ਬਜਾਏ ਸਾਨੂੰ ਆਪਣੇ ਵਿਹੜੇ ਵਿਚ ਝਾਤੀ ਮਾਰਨੀ ਚਾਹੀਦੀ ਹੈ।

ਰਾਜਿੰਦਰ ਗੁੱਢਾ ਦੇ ਬਿਆਨ ਤੋਂ ਬਾਅਦ ਰਾਜਸਥਾਨ ਦੀ ਗਹਿਲੋਤ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਈ ਹੈ। ਭਾਜਪਾ ਆਗੂਆਂ ਨੇ ਰਾਜਸਥਾਨ ਦੇ ਹਾਲਾਤ ‘ਤੇ ਚਿੰਤਾ ਪ੍ਰਗਟਾਈ ਹੈ। ਇਸ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਸੀਪੀ ਜੋਸ਼ੀ ਅਤੇ ਚੋਣ ਇੰਚਾਰਜ ਪ੍ਰਹਿਲਾਦ ਜੋਸ਼ੀ ਨੇ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ ਹੈ।ਭਾਜਪਾ ਦੇ ਸੂਬਾ ਪ੍ਰਧਾਨ ਸੀਪੀ ਜੋਸ਼ੀ ਨੇ ਕਿਹਾ ਕਿ ਰਾਜਸਥਾਨ ‘ਚ ਰੋਜ਼ਾਨਾ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਵਿੱਚ ਵੀ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਤਾਂ ਮੁੱਖ ਮੰਤਰੀ ਦੇ ਸਹਿਯੋਗੀ ਵੀ ਇਸ ਨੂੰ ਸਵੀਕਾਰ ਕਰ ਰਹੇ ਹਨ।

ਇਸ ਦੇ ਨਾਲ ਹੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਵਿੱਚ ਸਮੂਹਿਕ ਬਲਾਤਕਾਰ ਹੁੰਦੇ ਹਨ। ਘੱਟੋ ਘੱਟ ਕਿਸੇ ਨੇ ਸੱਚ ਬੋਲਣ ਦੀ ਹਿੰਮਤ ਕੀਤੀ। ਇਸ ਤੋਂ ਇਲਾਵਾ ਚੋਣ ਇੰਚਾਰਜ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਰਾਜਸਥਾਨ ਔਰਤਾਂ ਲਈ ਸਭ ਤੋਂ ਅਸੁਰੱਖਿਅਤ ਸੂਬਾ ਬਣ ਗਿਆ ਹੈ।                                                    

- Advertisement -

ਬਰਖਾਸਤਗੀ ਤੋਂ ਬਾਅਦ ਰਜਿੰਦਰ ਗੁੱਢਾ ਭਾਵੁਕ ਨਜ਼ਰ ਆਏ ਹਨ। ਉਨ੍ਹਾਂ ਕਿਹਾ ਕਿ ਔਰਤਾਂ ਅੱਤਿਆਚਾਰਾਂ ਵਿੱਚ ਰਾਜਸਥਾਨ ਪਹਿਲੇ ਨੰਬਰ ‘ਤੇ ਹੈ ਅਤੇ ਇਹ ਕਾਰਨਾਮਾ ਗਹਿਲੋਤ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ ਹੈ। ਇਹ ਸੱਚ ਹੈ ਅਤੇ ਮੈਨੂੰ ਸੱਚ ਬੋਲਣ ਦੀ ਸਜ਼ਾ ਮਿਲੀ ਹੈ। ਮੈਂ ਗਹਿਲੋਤ ਦਾ ਸਮਰਥਨ ਕੀਤਾ, ਪਰ ਭਵਿੱਖ ਵਿੱਚ ਇਸ ਆਦਮੀ ਦਾ ਸਮਰਥਨ ਕਰਨ ਤੋਂ ਪਹਿਲਾਂ ਸੌ ਵਾਰ ਸੋਚਾਂਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment