ਆਪ ਸਰਕਾਰ ਨੇ ਤੀਜੇ ਬਜਟ ‘ਚ ਵੀ ਪੰਜਾਬ ਦੀ ਜਨਤਾ ਨਾਲ ਕੀਤੇ ਵਅਦੇ ਪੂਰੇ ਨਹੀ ਕੀਤੇ: ਚੁੱਘ

Global Team
3 Min Read

ਚੰਡੀਗੜ੍ਹ: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁੱਣ ਚੁੱਘ ਨੇ ਪੰਜਾਬ ਦੇ ਬਜਟ ਤੇ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚ ਪੇਸ਼ ਕੀਤਾ ਗਿਆ 2024-25 ਦਾ ਬਜਟ ਸੂਬੇ ਦੀ ਜਨਤਾ ਨਾਲ ਕੀਤੇ ਗਏ ਵਾਦਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰਹਾਂ ਅਸਫਲ ਰਿਹਾ ਹੈ। ਪੰਜਾਬ ਸਰਕਾਰ ਨੇ ਸਾਰੇ ਵਰਗਾਂ ਨੂੰ ਬੇਹੱਦ ਨਿਰਾਸ਼ ਕੀਤਾ ਹੈ। ਚਾਹੇ ਉਹ ਕਿਸਾਨ ਹੋਣ, ਉਦਯੋਗਪਤੀ ਹੋਣ ਜਾਂ ਫਿਰ ਸਰਕਾਰੀ ਕਰਮਚਾਰੀ ਹੋਣ।

ਚੁੱਘ ਨੇ ਕਿਹਾ ਕਿ ਸੂਬੇ ਤੇ ਕਰਜ਼ੇ ਦੇ ਬੋਝ ਵਿੱਚ ਬੇਹਤਾਸਾ ਵਾਧਾ ਹੋਇਆ ਹੈ ਜੋ 3.7 ਲੱਖ ਕਰੋੜ ਰੁਪਏ ਤੱਕ ਪੁੱਜਣ ਦੀ ਸੰਭਾਵਨਾ ਹੈ, ਜੋ ਕਿ ਪੰਜਾਬ ਦੀ ਵਿਗੜੀ ਆਰਥਿਕਤਾ ਦਾ ਸਪਸ਼ਟ ਸੰਕੇਤ ਹੈ। ਪਿਛਲੇ ਸਾਲ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਲਈ 44 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ,ਜਿਸ ਨਾਲ ਪਤਾ ਲੱਗਦਾ ਹੈ ਕਿ ਮਾਨ ਸਰਕਾਰ ਨੇ ਸੂਬੇ ਦੀ ਆਮਦਨ ਵਧਾਉਣ ਤੇ ਕਰਜ਼ੇ ਦੇ ਬੋਝ ਨੂੰ ਘੱਟ ਕਰਨ ਲਈ ਕੋਈ ਉਪਰਾਲੇ ਨਹੀਂ ਕੀਤੇ। ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਭੇਜੇ ਗਏ 11 ਹਜ਼ਾਰ ਕਰੋੜ ਰੁਪਏ ਨਹੀਂ ਵਰਤੇ।

ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਾਰਟੀ ਦੇ ਘੋਸ਼ਣਾ ਪੱਤਰ ਨੂੰ ਰੱਦੀ ਦੀ ਟੋਕਰੀ ਵਿੱਚ ਸੁੱਟ ਕੇ ਨਕਾਰਾਤਮਕ, ਨਿਰਾਸ਼ਾਜਨਕ, ਦਿਸ਼ਾਹੀਨ ਅਤੇ ਝੂਠ ਦਾ ਪੁਲੰਦਾ ਬਜਟ ਪੇਸ਼ ਕੀਤਾ ਹੈ। ਭਗਵੰਤ ਮਾਨ ਸਰਕਾਰ ਦੇ ਬਜਟ ਨੂੰ ਦੇਖ ਕੇ ਪੰਜਾਬ ਦੇ ਕਿਸਾਨ, ਮਹਿਲਾਵਾਂ ,ਨੌਜਵਾਨ, ਗਰੀਬ ਅਤੇ ਵਪਾਰੀ ਸਾਰਿਆਂ ਦੇ ਸਪਨੇ ਚਕਨਾਚੂਰ ਹੋ ਗਏ ਹਨ।

ਚੁੱਘ ਨੇ ਪੰਜਾਬ ਸਰਕਾਰ ਦੇ ਦਾਅਵਿਆਂ ਤੇ ਸਵਾਲ ਚੁੱਕਦਿਆਂ ਹੋਇਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਚੋਣਾਂ ਤੋਂ ਪਹਿਲੇ ਜਨਤਾ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਰਹੀ ਹੈ ਅਤੇ ਇੱਕ ਵਾਰ ਫਿਰ ਸੂਬੇ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਮਹਿਲਾ ਪੈਨਸ਼ਨ ਦੇਣ ਦੇ ਵਾਅਦੇ ਤੋਂ ਵੀ ਮੁਕਰ ਗਈ ਹੈ।

ਤਰੁਣ ਚੁੱਘ ਨੇ ਕਿਹਾ ਕਿ ਪਿਛਲੇ ਦਿਨੀ ਖਰਾਬ ਮੌਸਮ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਹੈ। ਇਸ ਦੇ ਇਲਾਵਾ ਇਸ ਵਾਰ ਫਸਲਾਂ ਦੀ ਵਿਭਿੰਨਤਾ ਲਈ ਰੱਖੇ ਗਏ ਪੈਸੇ ਵਿੱਚੋਂ 50 ਫੀਸਦੀ ਦੀ ਕਟੌਤੀ ਕਰ ਦਿੱਤੀ ਗਈ ਹੈ। ਜਿਸ ਨਾਲ ਭਗਵੰਤ ਮਾਨ ਸਰਕਾਰ ਦੇ ਕਿਸਾਨ ਸਮਰਥਕ ਸਰਕਾਰ ਹੋਣ ਦੇ ਫਰਜ਼ੀ ਦਾਅਵਿਆਂ ਦਾ ਪਰਦਾਫਾਸ਼ ਹੋ ਗਿਆ ਹੈ।

ਕਿਸਾਨਾਂ ਨਾਲ ਧੋਖਾ ਹੋਣ ਦੇ ਬਾਵਜੂਦ ਬਜਟ ਵਿੱਚ ਪੰਜਾਬ ਵਿੱਚ ਉਦੋਗਿਕ ਖੇਤਰ ਵਿੱਚ ਨਿਵੇਸ਼ ਵਧਾਉਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਪੰਜਾਬ ਦਾ ਬਜਟ ਉਹਨਾਂ ਉਦੋਗਪਤੀਆਂ ਲਈ ਵੀ ਇੱਕ ਵੱਡੀ ਨਿਰਾਸ਼ਾ ਹੈ ਜਿਨਾਂ ਨੇ ਆਪਣਾ ਵਪਾਰ ਵਧਾਉਣ ਲਈ ਬਜਟ ਤੋਂ ਉਮੀਦਾਂ ਲਾਈਆਂ ਸਨ।

Share This Article
Leave a Comment