ਚੰਡੀਗੜ੍ਹ: ਪੰਜਾਬ ਦੇ ਇੱਕ ਹੋਰ ਸੀਨੀਅਰ ਅਧਿਕਾਰੀ ਨੇ ਸਵੈ ਇੱਛਤ ਸੇਵਾ ਮੁਕਤੀ ਲੈ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ADGP (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਸਵੈ-ਇੱਛੁਕ ਸੇਵਾਮੁਕਤੀ (VRS) ਲੈ ਲਈ ਹੈ। ਉਨ੍ਹਾਂ ਦੀ ਸੇਵਾਮੁਕਤੀ ਦੀ ਅਰਜ਼ੀ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਿਆ ਹੈ। ਉਨ੍ਹਾਂ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵੀਆਰਐਸ ਲੈ ਕੇ ਉਹ ਆਜ਼ਾਦ ਮਹਿਸੂਸ ਕਰ ਰਿਹੇ ਹਨ।
ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਇਹ ਵੀ ਚਰਚਾ ਹੈ ਕਿ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ਉਸ ਨੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਇਕ ਪੋਸਟ ਵੀ ਪਾਈ ਹੈ।
yes I have taken VRS from my Police service . I am feeling uncaged . let’s see where wind of destiny pollinates me ? https://t.co/FxKWMkSF6g
— Gurinder Dhillon IPS (@gurinipspb) April 24, 2024
ਗੁਰਿੰਦਰ ਸਿੰਘ ਢਿੱਲੋਂ ਵੱਲੋਂ ਵੀਆਰਐਸ ਲੈਣ ਲਈ ਜੋ ਫਾਈਲ ਸਰਕਾਰ ਨੂੰ ਭੇਜੀ ਗਈ ਸੀ ਉਸ ‘ਚ ਕਾਰਨ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਪਤਾ ਲੱਗਾ ਹੈ ਕਿ ਉਹ ਇਸ ਸਾਲ ਮਈ ਮਹੀਨੇ ‘ਚ ਸੇਵਾਮੁਕਤ ਹੋਣ ਜਾ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੀਆਰਐਸ ਲੈ ਲਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।