ਪੰਜਾਬ ADGP ਦੇ ਭਤੀਜੇ ਦੀ ਸੜਕ ਹਾਦਸੇ ‘ਚ ਹੋਈ ਮੌਤ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਪਿੰਡ ਸੁਚਾਨੀਆਂ ਦੇ ਰਹਿਣ ਵਾਲੇ ਪੰਜਾਬ ਪੁਲਿਸ ਦੇ ਏਡੀਜੀਪੀ ਗੁਰਵਿੰਦਰ ਸਿੰਘ ਦਾ ਭਤੀਜਾ ਅਤੇ ਪਰਿਵਾਰ ਦੇ ਇਕਲੌਤਾ ਪੁੱਤਰ  ਡਾ: ਅਮੋਲਦੀਪ ਸਿੰਘ (25) ਦੀ ਬਠਿੰਡਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ।  ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਹੌਂਡਾ ਸਿਟੀ ਡਿਵਾਈਡਰ ਨਾਲ ਟਕਰਾ ਗਈ। ਜਿਸ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ 2 ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਮਾਮਾ ਏ.ਡੀ.ਜੀ.ਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅਮੋਲਦੀਪ ਸਿੰਘ ਬਹੁਤ ਹੀ ਮਿਲਣਸਾਰ ਅਤੇ ਹੋਣਹਾਰ ਲੜਕਾ ਸੀ। 8 ਸਾਲ ਤੱਕ ਡਾਕਟਰੀ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਜਨਤਾ ਦੀ ਸੇਵਾ ਲਈ ਕੁਝ ਹੀ ਦਿਨਾਂ ‘ਚ ਮੈਡੀਕਲ ਲਾਈਨ ‘ਚ ਭਰਤੀ ਹੋਣ ਜਾ ਰਹੇ ਸਨ। ਉਸ ਨੇ ਦੱਸਿਆ ਕਿ ਚਾਰੋਂ ਦੋਸਤ ਇੱਕ ਕਾਰ ਵਿਚ ਸਫ਼ਰ ਕਰ ਰਹੇ ਸਨ। ਜਦੋਂ ਉਹ ਬਠਿੰਡਾ ਮਾਲ ਰੋਡ ’ਤੇ ਪੁੱਜੇ ਤਾਂ ਕਾਰ ਸੜਕ ’ਤੇ ਡਿਵਾਈਡਰ ਨਾਲ ਟਕਰਾ ਗਈ।  ਹਾਦਸੇ ਵਿਚ ਅਮੋਲਦੀਪ ਸਿੰਘ ਅਤੇ ਉਸ ਦੇ ਇੱਕ ਦੋਸਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਕਾਰ ‘ਚ ਸਵਾਰ ਹੋਰ ਦੋ ਦੋਸਤ ਜ਼ਖਮੀ ਹੋ ਗਏ ।   ਉਨ੍ਹਾਂ ਦੱਸਿਆ ਕਿ ਇਸ ਹਾਦਸੇ ਕਾਰਨ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment