ਦੀਵਾਲੀ ਅਤੇ ਗੁਰਪੁਰਬ ‘ਤੇ ਸਿਰਫ 2 ਘੰਟੇ ਚੱਲਣਗੇ ਪਟਾਕੇ, ਪੰਜਾਬ ਸਰਕਾਰ ਨੇ ਤੈਅ ਕੀਤਾ ਸਮਾਂ

TeamGlobalPunjab
2 Min Read

ਚੰਡੀਗੜ੍ਹ : ਤਿਉਹਾਰੀ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਤੇ ਦੋ ਦਿਨ ਯਾਨੀ 4 ਨਵੰਬਰ ਨੂੰ ਦੀਵਾਲੀ ਹੈ। ਇਸ ਲਈ ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੁਣ ਲੋਕ ਦੀਵਾਲੀ ਤੇ ਗੁਰਪੁਰਬ ‘ਤੇ ਸਿਰਫ 2 ਘੰਟੇ ਹੀ ਗ੍ਰੀਨ ਪਟਾਕੇ ਚਲਾ ਸਕਣਗੇ। ਇਸ ਦੇ ਨਾਲ ਹੀ ਹੋਰ ਤਿਉਹਾਰਾਂ ‘ਤੇ ਪਟਾਕੇ ਚਲਾਉਣ ਦਾ ਸਮਾਂ ਵੀ ਤੈਅ ਕੀਤਾ ਗਿਆ ਹੈ। ਸੂਬੇ ਵਿੱਚ ਸਿਰਫ ਗ੍ਰੀਨ ਪਟਾਕੇ ਵੇਚਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟਾਕ, ਡਿਸਟ੍ਰੀਬਿਊਸ਼ਨ ਤੇ ਵੇਚਣ ‘ਤੇ ਪਾਬੰਦੀ ਲਾਈ ਗਈ ਹੈ।

ਦੀਵਾਲੀ ਨੂੰ ਸ਼ਾਮ 8 ਵਜੇ ਤੋਂ 10 ਵਜੇ ਤਕ ਹੀ ਪਟਾਕੇ ਚਲਾਏ ਜਾ ਸਕਣਗੇ।

19 ਨਵੰਬਰ ਨੂੰ ਆ ਰਹੇ ਗੁਰਪੁਰਬ ਨੂੰ ਸਵੇਰੇ 4 ਤੋਂ 5 ਵਜੇ ਤਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

- Advertisement -

ਕ੍ਰਿਸਮਸ ਮੌਕੇ 25 ਤੇ 26 ਦਸੰਬਰ ਨੂੰ ਰਾਤ 11.55 ਤੋਂ ਬਾਅਦ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਸ਼ਾਮ ਨੂੰ 31 ਦਸੰਬਰ ਤੇ 1 ਜਨਵਰੀ ਨੂੰ ਰਾਤ 11.55 ਤੋਂ ਬਾਅਦ 12.30 ਵਜੇ ਤੱਕ ਲੋਕ ਪਟਾਕੇ ਚਲਾ ਸਕਣਗੇ।

ਪਟਾਕੇ ਚਲਾਉਣ ਨਾਲ ਇਸ ਵਿੱਚੋਂ ਜ਼ਹਿਰਲੀਆਂ ਤੇ ਖਤਰਨਾਕ ਗੈਸਾਂ ਵਾਤਾਵਰਣ ਵਿੱਚ ਫੈਲਦੀਆਂ ਹਨ ਜੋ ਕੈਂਸਰ, ਕਿਡਨੀ ਫੇਲ੍ਹ, ਹਾਰਟ ਅਟੈਕ ਤੇ ਹੋਰ ਕਈ ਬਿਮਾਰੀਆਂ ਦਾ ਕਾਰਨ ਬਣ ਸਕਦੀਆਂ ਹਨ। ਇਸ ਤੋਂ ਇਲਾਵਾ ਪਟਾਕਿਆਂ ਨਾਲ ਅੱਖਾਂ ਤੇ ਚਮੜੀ ਨੂੰ ਵੀ ਨੁਕਸਾਨ ਪਹੁੰਚਦਾ ਹੈ, ਜਿਸ ਦੇ ਚੱਲਦਿਆਂ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

Share this Article
Leave a comment