ਲਖਨਊ/ਚੰਡੀਗੜ੍ਹ : ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਅਤੇ ਛੱਤੀਸਗੜ੍ਹ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਲਖਨਊ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਲਖੀਮਪੁਰ ਖੀਰੀ ਘਟਨਾ ‘ਚ ਮਾਰੇ ਗਏ ਕਿਸਾਨਾਂ ਸਮੇਤ ਮ੍ਰਿਤਕ ਪੱਤਰਕਾਰ ਦੇੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕਰਦੀ ਹੈ। ਪੰਜਾਬ ਸਰਕਾਰ ਵੱਲੋਂ ਇਹ ਰਕਮ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ।
Punjab Government will provide compensation of Rs. 50 lakhs each to the families of the deceased in the Lakhimpur massacre including the journalist. We stand with the families of the farmers who have been murdered. pic.twitter.com/dsVekktd5i
— Charanjit Singh Channi (@CHARANJITCHANNI) October 6, 2021
ਉਧਰ ਛੱਤੀਸਗੜ੍ਹ ਸਰਕਾਰ ਵੱਲੋਂ ਵੀ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਾਂ ਲਈ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਲਖਨਊ ਵਿਖੇ ਛੱਤੀਸਗੜ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਇਸ ਦਾ ਐਲਾਨ ਕੀਤਾ।
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਣਦੀਪ ਸੁਰਜੇਵਾਲਾ ਨੇ ਮੁੱਖ ਮੰਤਰੀ ਚੰਨੀ ਅਤੇ ਮੁੱਖ ਮੰਤਰੀ ਬਘੇਲ ਵੱਲੋਂ ਮੁਆਵਜ਼ਾ ਰਾਸ਼ੀ ਦੇ ਐਲਾਨ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਭਾਜਪਾ ਨੂੰ ਨਿਸ਼ਾਨੇ ‘ਤੇ ਲਿਆ।
शुक्रिया @bhupeshbaghel जी व @CHARANJITCHANNI जी।
भाजपा जीप के टायर के नीचे किसानों व पत्रकार को कुचलेगी और छत्तीसगढ़ व पंजाब सरकारों ने घावों पर मरहम लगाने के लिए 1 करोड़ (50 लाख प्रति सरकार) हर किसान-पत्रकार परिवार को देने का निर्णय किया।
यही फ़र्क़ है।#LakhimpurMassacre
— Randeep Singh Surjewala (@rssurjewala) October 6, 2021