ਲਖੀਮਪੁਰ ਖੀਰੀ ਘਟਨਾ : ਪੰਜਾਬ ਸਰਕਾਰ ਤੇ ਛੱਤੀਸਗੜ੍ਹ ਸਰਕਾਰ ਦਵੇਗੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ

TeamGlobalPunjab
1 Min Read

ਲਖਨਊ/ਚੰਡੀਗੜ੍ਹ : ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਅਤੇ ਛੱਤੀਸਗੜ੍ਹ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਲਖਨਊ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਲਖੀਮਪੁਰ ਖੀਰੀ ਘਟਨਾ ‘ਚ ਮਾਰੇ ਗਏ ਕਿਸਾਨਾਂ ਸਮੇਤ ਮ੍ਰਿਤਕ ਪੱਤਰਕਾਰ ਦੇੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕਰਦੀ ਹੈ। ਪੰਜਾਬ ਸਰਕਾਰ ਵੱਲੋਂ ਇਹ ਰਕਮ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ।

- Advertisement -

 

ਉਧਰ ਛੱਤੀਸਗੜ੍ਹ ਸਰਕਾਰ ਵੱਲੋਂ ਵੀ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਾਂ ਲਈ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਲਖਨਊ ਵਿਖੇ ਛੱਤੀਸਗੜ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਇਸ ਦਾ ਐਲਾਨ ਕੀਤਾ।

 

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਣਦੀਪ ਸੁਰਜੇਵਾਲਾ ਨੇ ਮੁੱਖ ਮੰਤਰੀ ਚੰਨੀ ਅਤੇ ਮੁੱਖ ਮੰਤਰੀ ਬਘੇਲ ਵੱਲੋਂ ਮੁਆਵਜ਼ਾ ਰਾਸ਼ੀ ਦੇ ਐਲਾਨ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਭਾਜਪਾ ਨੂੰ ਨਿਸ਼ਾਨੇ ‘ਤੇ ਲਿਆ।

- Advertisement -

 

 

 

Share this Article
Leave a comment