ਪੰਜਾਬ – ਹਰਿਆਣਾ ‘ਚ ਅੱਜ ਰਾਤ ਤੋਂ ਬਦਲੇਗਾ ਮੌਸਮ; ਦੋ ਦਿਨ ਮੀਂਹ ਪਵੇਗਾ ਭਾਰੀ ਮੀਂਹ!

Global Team
3 Min Read

ਚੰਡੀਗੜ੍ਹ : ਪੰਜਾਬ ਹਰਿਆਣਾ ‘ਚ ਦਿਨ ਵੇਲੇ ਹੁਣ ਠੰਢ ਲਗਭਗ ਖ਼ਤਮ ਹੋ ਗਈ ਹੈ ਅਤੇ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਪਰ ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਮੌਸਮ ਬਦਲ ਜਾਵੇਗਾ। ਉੱਤਰ ਭਾਰਤ ਵਿੱਚ ਸਰਗਰਮ ਹੋ ਰਹੀ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਅਗਲੇ 24 ਘੰਟਿਆਂ ਵਿੱਚ ਮੌਸਮ ਕਰਵਟ ਲੈ ਸਕਦਾ ਹੈ। ਇਸ ਨਾਲ ਪੱਛਮੀ ਹਿਮਾਲੀਅਨ ਖੇਤਰਾਂ ਦੇ ਉਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ। ਉੱਥੇ ਹੀ, ਪੰਜਾਬ ਅਤੇ ਹਰਿਆਣਾ ਸਮੇਤ ਮੈਦਾਨੀ ਰਾਜਾਂ ਵਿੱਚ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਬਿਜਲੀ ਵੀ ਡਿੱਗ ਸਕਦੀ ਹੈ।

ਅਗਲੇ ਦੋ ਦਿਨ ਯਾਨੀ 17 ਅਤੇ 18 ਫਰਵਰੀ ਨੂੰ ਪੰਜਾਬ ‘ਚ ਮੀਂਹ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਗਈ ਹੈ। 17 ਅਤੇ 18 ਫਰਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਰਿਆਣਾ ‘ਚ 17-18 ਫਰਵਰੀ ਦੌਰਾਨ ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਪਲਵਲ, ਫਰੀਦਾਬਾਦ ਅਤੇ ਮੇਵਾਤ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਆਉਣ ਵਾਲੇ 3 ਦਿਨਾਂ ਵਿੱਚ ਰਾਤ ਦਾ ਤਾਪਮਾਨ 2 ਤੋਂ 3 ਡਿਗਰੀ ਵਧ ਸਕਦਾ ਹੈ, ਜਿਸ ਤੋਂ ਬਾਅਦ ਇਹ ਫਿਰ 2 ਤੋਂ 3 ਡਿਗਰੀ ਘੱਟ ਸਕਦਾ ਹੈ।

ਦੱਸ ਦਈਏ ਕਿ ਪੰਜਾਬ ‘ਚ ਇਸ ਸਾਲ ਫਰਵਰੀ ਮਹੀਨੇ ਵਿੱਚ ਪਹਿਲੀ ਵਾਰ ਤਾਪਮਾਨ 29 ਡਿਗਰੀ ਨੂੰ ਪਾਰ ਕਰ ਗਿਆ ਹੈ। ਫਿਰੋਜ਼ਪੁਰ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.9 ਡਿਗਰੀ ਜ਼ਿਆਦਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਆਉਣ ਵਾਲੇ ਦੋ ਦਿਨਾਂ ਵਿੱਚ ਰਾਤ ਦਾ ਤਾਪਮਾਨ ਵਧੇਗਾ, ਜਿਸ ਵਿੱਚ ਇੱਕ ਤੋਂ ਤਿੰਨ ਡਿਗਰੀ ਤੱਕ ਦਾ ਵਾਧਾ ਹੋ ਸਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment