ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਹਾਈਕੋਰਟ ਨੇ ਫਿਜ਼ੀਕਲ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ।
ਉਥੇ ਹੀ ਐਡਵਾਈਜ਼ਰ ਮਨੋਜ ਪਰਿਦਾ ਨੇ ਵੀ ਸ਼ਨੀਵਾਰ ਨੂੰ ਕੋਵਿਡਸ਼ੀਲਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਵੈਕਸੀਨ ਲਗਾਉਣ ਤੋਂ ਬਾਅਦ ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਜ਼ਰੂਰ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਲੋਕਾਂ ਨੂੰ ਕੋਰੋਨਾ ਸੰਕ੍ਰਮਣ ਤੋਂ ਬਚਣ ਲਈ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ।