ਚੰਡੀਗੜ੍ਹ: 1158 ਸਹਾਇਕ ਪ੍ਰੋਫੈਸਰਾਂ ਨੂੰ 3 ਸਾਲ ਦੀ ਲੰਬੀ ਲੜਾਈ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਦੀ ਡਬਲ ਬੈਂਚ ਨੇ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਮਾਮਲੇ ਨੂੰ ਹਰੀ ਝੰਡੀ ਦੇ ਦਿੱਤੀ ਹੈ ।
2021 ਵਿੱਚ 1178 ਭਰਤੀਆਂ ਦਾ ਮਾਮਲਾ ਹਾਈ ਕੋਰਟ ਵਿੱਚ ਪਹੁੰਚਿਆ ਸੀ । ਸਿੰਗਲ ਬੈਂਚ ਨੇ ਪਿਛਲੇ ਸਾਲ ਇਸ ਸਾਰੀ ਭਰਤੀ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਬਿਨੈਕਾਰਾਂ ਅਤੇ ਸਰਕਾਰ ਨੇ ਸਿੰਗਲ ਬੈਂਚ ਦੇ ਫੈਸਲੇ ਖਿਲਾਫ ਡਬਲ ਬੈਂਚ ‘ਚ ਅਪੀਲ ਕੀਤੀ ਸੀ। ਪਰ ਇਸ ਦੌਰਾਨ ਸਿੰਗਲ ਬੈਂਚ ਦਾ ਫੈਸਲਾ ਆਉਣ ਤੱਕ 609 ਜੁਆਇਨ ਕਰ ਚੁੱਕੇ ਸਨ, 135 ਨੂੰ ਸਟੇਸ਼ਨ ਅਲਾਟ ਕੀਤੇ ਜਾ ਚੁੱਕੇ ਸਨ। ਡਬਲ ਬੈਂਚ ਵੱਲੋਂ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮਾਂ ਕਾਰਨ ਸਿਰਫ਼ 135 ਹੀ ਕੰਮ ਕਰ ਰਹੇ ਸਨ ਅਤੇ ਤਨਖ਼ਾਹ ਲੈ ਰਹੇ ਸਨ, ਪਰ 484 ਸਟੇਸ਼ਨ ਅਲਾਟ ਹੋਣ ਦੀ ਉਡੀਕ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਤਨਖ਼ਾਹ ਵੀ ਨਹੀਂ ਮਿਲ ਰਹੀ ਸੀ। ਪਰ ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਅਧਿਆਪਕਾਂ ਦੀ ਘਾਟ ਦਾ ਹਵਾਲਾ ਦਿੱਤਾ ਅਤੇ ਸਟੇਸ਼ਨ ਅਲਾਟ ਕਰਨ ਦੀ ਇਜਾਜ਼ਤ ਮੰਗੀ ਜਿਸ ਤੋਂ ਬਾਅਦ ਹੁਣ ਅਦਾਲਤ ਨੇ ਇਸ ਨੂੰ ਹਰੀ ਝੰਡੀ ਦੇ ਦਿੱਤੀ ।
ਜਦੋ ਇਹਨਾਂ ਦਾ ਸੰਘਰਸ਼ ਚੱਲ ਰਿਹਾ ਸੀ ਤਾਂ ਇਸ ਦੌਰਾਨ 2023 ਵਿੱਚ ਇੱਕ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਨੌਕਰੀ ਦੀ ਮੰਗ ਕਰਦੇ ਹੋਏ ਆਪਣੀ ਜਾਨ ਦੇ ਦਿੱਤੀ ਸੀ। ਪ੍ਰੋਫੈਸਰਾਂ ਜਦੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਸੀ ਤਾਂ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਨੇ ਆਪਣੇ ਨੋਟ ਵਿੱਚ ਮੰਤਰੀ ਹਰਜੋਤ ਬੈਂਸ ਨੂੰ ਜ਼ਿੰਮੇਵਾਰ ਦੱਸਦਿਆਂ ਖੁਸਕੁਸ਼ੀ ਕਰ ਲਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।