ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Global Team
2 Min Read

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਤਰਥੱਲੀ ਮਚ ਗਈ। ਧਮਕੀ ਭਰੀ ਕਾਲ ਮਿਲਣ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ।

ਧਮਕੀ ਭਰੀ ਸੂਚਨਾ ਮਿਲਦਿਆਂ ਸਾਰ ਹੀ ਪ੍ਰਸ਼ਾਸਨ ਅਤੇ ਪੁਲਿਸ ਹਰਕਤ ਵਿੱਚ ਆ ਗਏ ਅਤੇ ਬਿਨਾਂ ਕਿਸੇ ਦੇਰੀ ਦੇ ਹਾਈਕੋਰਟ ਕੰਪਲੈਕਸ ਨੂੰ ਪੂਰੀ ਤਰ੍ਹਾਂ ਖ਼ਾਲੀ ਕਰਵਾ ਕੇ ਸੁਰੱਖਿਆ ਪ੍ਰਬੰਧ ਬੇਹੱਦ ਸਖ਼ਤ ਕਰ ਦਿੱਤੇ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਕੰਟਰੋਲ ਰੂਮ (PCR) ਦੇ ਵਾਹਨ, ਦਮਕਲ ਵਿਭਾਗ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਮੌਕੇ ਤੇ ਤਾਇਨਾਤ ਕਰ ਦਿੱਤੀਆਂ ਗਈਆਂ। ਬੰਬ ਨਿਰੋਧਕ ਦਸਤਾ ਅਤੇ ਹੋਰ ਵਿਸ਼ੇਸ਼ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਕੰਪਲੈਕਸ ਅੰਦਰ ਬਾਰੀਕੀ ਨਾਲ ਜਾਂਚ ਮੁਹਿੰਮ ਚਲਾ ਰਹੀਆਂ ਹਨ।

ਸੁਰੱਖਿਆ ਬਲਾਂ ਵੱਲੋਂ ਹਾਈਕੋਰਟ ਕੰਪਲੈਕਸ ਦੇ ਅੰਦਰ ਮੌਜੂਦ ਹਰੇਕ ਸ਼ੱਕੀ ਵਸਤੂ, ਲਾਵਾਰਿਸ ਸਾਮਾਨ ਅਤੇ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ। ਹੁਣ ਤੱਕ ਚੱਲੀ ਜਾਂਚ ਦੌਰਾਨ ਪੁਲਿਸ ਨੂੰ ਅਦਾਲਤ ਕੰਪਲੈਕਸ ਵਿੱਚੋਂ ਕਿਸੇ ਵੀ ਪ੍ਰਕਾਰ ਦੀ ਸ਼ੱਕੀ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ ਹੈ। ਇਹ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਕਾਲ ਦੇ ਸਰੋਤ ਸੰਬੰਧੀ ਅਜੇ ਤੱਕ ਪੁਲਿਸ ਜਾਂ ਸੁਰੱਖਿਆ ਏਜੰਸੀਆਂ ਵੱਲੋਂ ਕੋਈ ਅਧਿਕਾਰਤ ਜਾਂ ਵਿਸਤ੍ਰਿਤ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ।

ਫਿਲਹਾਲ ਧਮਕੀ ਦੇਣ ਵਾਲੇ ਵਿਅਕਤੀ ਅਤੇ ਕਾਲ ਦੇ ਸਰੋਤ ਸਬੰਧੀ ਅਧਿਕਾਰਤ ਤੌਰ ’ਤੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਹਾਈ ਕੋਰਟ ਕੰਪਲੈਕਸ ਵਿੱਚ ਵਾਧੂ ਸਾਵਧਾਨੀ ਵਰਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment