ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 30 ਜੂਨ ਤਕ ਛੋਟੇ-ਮੋਟੇ ਅਪਰਾਧਾਂ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ

TeamGlobalPunjab
2 Min Read

ਚੰਡੀਗੜ੍ਹ :- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮਹੱਤਵਪੂਰਨ ਆਦੇਸ਼ ਜਾਰੀ ਕੀਤੇ ਹਨ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਲਈ ਜਾਰੀ ਇਨ੍ਹਾਂ ਆਦੇਸ਼ ‘ਚ ਕਿਹਾ ਗਿਆ ਹੈ ਕਿ ਵੱਧ ਰਹੀ ਇਨਫੈਕਸ਼ਨ ਕਰਕੇ ਅਦਾਲਤਾਂ ਨਿਯਮਤ ਤੌਰ ‘ਤੇ ਕੰਮ ਨਹੀਂ ਕਰ ਪਾ ਰਹੀਆਂ, ਇਸ ਕਰਕੇ 30 ਜੂਨ ਤਕ ਛੋਟੇ-ਮੋਟੇ ਅਪਰਾਧਾਂ ‘ਚ ਜਦੋਂ ਤਕ ਕਾਨੂੰਨ ਵਿਵਸਥਾ ਦਾ ਸੰਕਟ ਨਾ ਹੋਵੇ ਗ੍ਰਿਫ਼ਤਾਰੀਆਂ ਨਾ ਕੀਤੀਆਂ ਜਾਣ।

ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਤੇ ਜਸਟਿਸ ਸੁਵੀਰ ਸਹਿਗਲ ਦੀ ਇਕ ਡਿਵੀਜ਼ਨ ਬੈਂਚ ਨੇ ਮਾਮਲੇ ਦਾ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਹਾਲੇ ਹਾਲਤ ਬਹੁਤ ਨਾਜ਼ੁਕ ਹੈ, ਜਦ ਤੱਕ ਇਹ ਜ਼ਰੂਰੀ ਨਹੀਂ ਹੁੰਦਾ ਲੋਕ ਅਦਾਲਤ ‘ਚ ਨਾ ਜਾਓ। ਬੈਂਚ ਨੇ ਕਿਹਾ ਹੈ ਕਿ ਜਿਨ੍ਹਾਂ ਦੋਸ਼ੀਆਂ ਨੂੰ 9 ਮਾਰਚ ਤੋਂ ਬਾਅਦ ਜ਼ਮਾਨਤ ਜਾਂ ਪੈਰੋਲ ਦਿੱਤੀ ਗਈ ਹੈ। ਉਨ੍ਹਾਂ ਦੀ ਜ਼ਮਾਨਤ ਤੇ ਪੈਰੋਲ ਦੇ ਆਦੇਸ਼ 30 ਜੂਨ ਤੱਕ ਲਾਗੂ ਰਹਿਣਗੇ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਕਿਤੇ ਵੀ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਆਦੇਸ਼ 30 ਜੂਨ ਤੱਕ ਲਾਗੂ ਰਹਿਣਗੇ।

ਇਸ ਤੋਂ ਇਲਾਵ ਹਾਈ ਕੋਰਟ ਨੇ ਬੈਂਕਾਂ ਤੇ ਵਿੱਤੀ ਸੰਸਥਾਵਾਂ ਨੂੰ ਜਾਇਦਾਦ ਦੀ ਨਿਲਾਮੀ ਦੀ ਪ੍ਰਕਿਰਿਆ ਨੂੰ 30 ਜੂਨ ਤੱਕ ਮੁਲਤਵੀ ਕਰਨ ਦੇ ਆਦੇਸ਼ ਦਿੱਤੇ ਹਨ। ਦਰਅਸਲ, ਮੱਧ ਪ੍ਰਦੇਸ਼ ਹਾਈ ਕੋਰਟ ਨੇ ਨੋਟਬੰਦੀ ਤੋਂ ਬਾਅਦ ਇਹ ਆਦੇਸ਼ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਹਾਈ ਕੋਰਟ ਨੇ ਇਨ੍ਹਾਂ ਆਦੇਸ਼ਾਂ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ।

TAGGED: ,
Share this Article
Leave a comment