ਅਨਲਾਕ 3: ਸਰਕਾਰ ਵਲੋਂ ਨਵੀਆਂ ਗਾਈਡਲਾਈਨ ਜਾਰੀ, ਦੁਕਾਨਾਂ ਬੰਦ ਕਰਨ ਦੇ ਸਮੇਂ ‘ਚ ਕੀਤਾ ਬਦਲਾਅ

TeamGlobalPunjab
1 Min Read

ਚੰਡੀਗੜ੍ਹ: ਲੌਕਡਾਊਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ, ਸ਼ਾਪਿੰਗ ਮਾਲ ਅਤੇ ਦੁਕਾਨਾਂ ਰਾਤ 8:00 ਵਜੇ ਤੱਕ ਹੀ ਖੋਲ੍ਹੀਆਂ ਜਾਣਗੀਆਂ। ਪੰਜਾਬ ਭਰ ਵਿੱਚ ਐਤਵਾਰ ਨੂੰ ਸਾਰੇ ਸ਼ਾਪਿੰਗ ਮਾਲ ਬੰਦ ਰਹਿਣਗੇ। ਰੈਸਟੋਰੈਂਟ ਅਤੇ ਸ਼ਰਾਬ ਦੇ ਠੇਕੇ ਰਾਤ 8:30 ਵਜੇ ਤੱਕ ਖੁੱਲ੍ਹੇ ਰਹਿਣਗੇ।

ਇਸ ਤੋਂ ਇਲਾਵਾ ਰਾਜ ਭਰ ਵਿਚ ਜ਼ਰੂਰੀ ਚੀਜ਼ਾਂ ਅਤੇ ਸ਼ਾਪਿੰਗ ਮਾਲਾਂ ਵਿਚ ਵਪਾਰ ਕਰਨ ਵਾਲਿਆਂ ਤੋਂ ਇਲਾਵਾ 31.07.2020 ਦੀ ਹਦਾਇਤਾਂ ਅਨੁਸਾਰ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ। ਇਸ ਤੋਂ ਬਿਨਾਂ ਲੁਧਿਆਣਾ, ਪਟਿਆਲਾ ਅਤੇ ਜਲੰਧਰ 3 ਸ਼ਹਿਰਾਂ ਵਿੱਚ ਦੁਕਾਨਾਂ (ਜ਼ਰੂਰੀ ਚੀਜ਼ਾਂ ਦਾ ਕਾਰੋਬਾਰ ਕਰਨ ਵਾਲਿਆਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਵੀ ਅਗਲੇ ਹੁਕਮਾਂ ਤੱਕ ਸ਼ਨੀਵਾਰ ਨੂੰ ਬੰਦ ਰਹਿਣਗੇ।

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਵਿਚ ਬੇਲੋੜੀ ਯਾਤਰਾ ਤੋਂ ਗੁਰੇਜ਼ ਕੀਤਾ ਜਾਵੇ। ਕਿਉਂਕਿ ਜਲੰਧਰ ਲੁਧਿਆਣਾ ਅਤੇ ਪਟਿਆਲਾ ਵਿੱਚ ਕਰੋਨਾ ਵਾਇਰਸ ਦੇ ਕੇਸ ਸਭ ਤੋਂ ਵੱਧ ਹਨ। ਜੇਕਰ ਹਾਲਾਤ ਵਿਗੜ ਦੇ ਹਨ ਤਾਂ ਪੰਜਾਬ ਸਰਕਾਰ ਨੇ ਸੰਕੇਤ ਦਿੱਤੇ ਕਿ ਇਨ੍ਹਾਂ ਤਿੰਨਾਂ ਸ਼ਹਿਰਾਂ ਵਿੱਚ ਲੌਕਡਾਊਨ ਲਗਾਇਆ ਜਾ ਸਕਦਾ ਹੈ।

ਇਸ ਤੋਂ ਇਲਾਵਾ ਸ਼ਹਿਰੀ ਇਲਾਕਿਆਂ ਵਿੱਚ ਰਾਤ ਦਾ ਕਰਫਿਊ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ।

- Advertisement -

Share this Article
Leave a comment