ਚੰਡੀਗੜ੍ਹ: ਪੰਜਾਬ ਵਿਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਕਿਉਂਕਿ ਸਕੂਲਾਂ ਵਿੱਚ ਸਮਾਂ ਬਦਲਣ ਦੇ ਬਾਵਜੂਦ ਬੱਚਿਆਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ। ਇਸ ਤੋਂ ਬਾਅਦ ਸਾਰੀਆਂ ਸਥਿਤੀਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ।
ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਹੈ। ਇਸ ਵਾਰ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ 30 ਜੂਨ ਤੱਕ ਹੋਣਗੀਆਂ। ਇਸ ਤੋਂ ਇਲਾਵਾ ਵਿਭਾਗ ਨੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।