ਅੱਜ (ਮੰਗਲਵਾਰ) ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਸਦਨ ਵਿੱਚ ਪੇਸ਼ ਕੀਤਾ ਗਿਆ। ਉਨਾਂ ਨੇ ਕਿਹਾ ਕਿ ਉਨਾਂ ਨੇ ਪ੍ਰਸਤਾਵ ਦਿੱਤਾ ਹੈ ਕਿ ਬਿੱਲ ਨੂੰ ਤੁਰੰਤ ਵਿਚਾਰਿਆ ਜਾਵੇ।
ਮਾਨ ਨੇ ਕਿਹਾ ਕਿ ਸੌਖੇ ਸ਼ਬਦਾਂ ਵਿਚ ਕਹੀਏ ਤਾਂ ਇਹ ਐਨ.ਓ.ਸੀ. ਬਿੱਲ ਹੈ। ਜਿਹੜੀਆਂ ਕਲੋਨੀਆਂ ਬਣੀਆਂ ਸਨ, ਪਰ ਬਾਅਦ ਵਿੱਚ ਪਤਾ ਲੱਗਾ ਕਿ ਉਹ ਗ਼ੈਰ-ਕਾਨੂੰਨੀ ਸਨ। ਇਨ੍ਹਾਂ ਵਿੱਚ ਕੋਈ ਮੀਟਰ ਨਹੀਂ ਲੱਗੇ ਹਨ, ਨਾ ਹੀ ਪਾਣੀ ਦਾ ਕੁਨੈਕਸ਼ਨ ਹੈ। ਨਾਲ ਹੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਦੀ ਪੁਲਿਸ ਹਿਰਾਸਤ ਇੰਟਰਵਿਊ ਅਤੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮੁੱਦੇ ਉਠਾਏ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।