ਪੰਜਾਬ ਚੋਣ ਨਤੀਜੇ 2022: ਰੁਝਾਨਾਂ ‘ਚ ਸੋਨੂੰ ਸੂਦ ਦੀ ਭੈਣ ਮਾਲਵਿਕਾ ਪਿੱਛੇ, ‘ਆਪ’ ਕੋਲ ਸਪੱਸ਼ਟ ਬਹੁਮਤ

TeamGlobalPunjab
2 Min Read

ਚੰਡੀਗੜ੍ਹ- ਪੰਜਾਬ ਵਿੱਚ ਵੋਟਾਂ ਦੀ ਗਿਣਤੀ ਦੇ ਪਹਿਲੇ ਦੋ ਘੰਟਿਆਂ ਵਿੱਚ ਹੀ ਆਮ ਆਦਮੀ ਪਾਰਟੀ (ਆਪ) ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਕਾਂਗਰਸ ਉਮੀਦਵਾਰ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵੀ ਮੋਗਾ ਵਿਧਾਨ ਸਭਾ ਸੀਟ ਤੋਂ ਪਿੱਛੇ ਚੱਲ ਰਹੀ ਹੈ। ਜਦੋਂ ਕਿ ਪਿਛਲੇ 40 ਸਾਲਾਂ ਤੋਂ ਇਸ ਸੀਟ ‘ਤੇ ਕਾਂਗਰਸ ਪਾਰਟੀ ਦਾ ਦਬਦਬਾ ਸੀ।

1977 ਤੋਂ 2017 ਤੱਕ ਹੋਈਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਛੇ ਵਾਰ ਇੱਥੋਂ ਜੇਤੂ ਰਹੀ ਹੈ। ਹਰਜੋਤ ਸਿੰਘ ਨੇ 2017 ਵਿੱਚ ਚੋਣ ਜਿੱਤੀ ਸੀ।ਇਸ ਸੀਟ ‘ਤੇ ਅਜੇ ਵੀ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਸੀਟ ਸੱਤਾਧਾਰੀ ਪਾਰਟੀ ਦਾ ਗੜ੍ਹ ਹੋਣ ਅਤੇ ਮਸ਼ਹੂਰ ਫਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਦੇ ਇੱਥੋ ਚੋਣ ਲੜਣ ਦੇ ਕਾਰਨ ਇਹ ਸੀਟ ਸੇਲਿਬ੍ਰਿਟੀ ਸੀਟ ਬਣ ਗਿਆ ਸੀ।

ਸ਼ੁਰੂਆਤੀ ਰੁਝਾਨਾਂ ਵਿੱਚ ਇੱਥੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ. ਅਮਨਦੀਪ ਕੌਰ ਅਰੋੜਾ ਅੱਗੇ ਚੱਲ ਰਹੀ ਹੈ। ਇਸ ਦੇ ਨਾਲ ਹੀ ਮੋਗਾ ਜ਼ਿਲ੍ਹੇ ਦੀਆਂ ਨਿਹਾਲ ਸਿੰਘ ਵਾਲਾ, ਬਾਘਾਪੁਰਾਣਾ ਅਤੇ ਧਰਮਕੋਟ ਸੀਟਾਂ ‘ਤੇ ਵੀ ਵੋਟਾਂ ਦੀ ਗਿਣਤੀ ਜਾਰੀ ਹੈ।  ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਕਾਂਗਰਸ ਦੇ ਕਈ ਦਿੱਗਜ ਆਗੂ ਪਿੱਛੇ ਚੱਲ ਰਹੇ ਹਨ।

ਇਸ ਵਿੱਚ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਦੇ ਨਾਂ ਵੀ ਸ਼ਾਮਲ ਹਨ। ਦੂਜੀਆਂ ਪਾਰਟੀਆਂ ਦੀ ਗੱਲ ਕਰੀਏ ਤਾਂ ਅਕਾਲੀ ਦਲ ਦੇ ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਪਿੱਛੇ ਚੱਲ ਰਹੇ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment