ਪੰਜਾਬ ਵਿਧਾਨ ਸਭਾ ਸੈਸ਼ਨ: ਕਾਂਗਰਸ ਤੇ ਆਪ ਵਿਚਾਲੇ ਹੋਈ ਤਕਰਾਰ, ਮਾਨ ਨੇ ਸਾਰੇ ਆਗੂ ਕਰਵਾਏ ਚੁੱਪ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁੱਖ ਮੰਤਰੀ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਇਸ ਦੌਰਾਨ ਜਦੋਂ ਕਾਂਗਰਸੀ ਵਿਧਾਇਕ ਬੋਲਣ ਲੱਗੇ ਤਾਂ ਹੰਗਾਮਾ ਸ਼ੁਰੂ ਹੋ ਗਿਆ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਕਾਂਗਰਸ ਨੂੰ ਵਿਰੋਧੀ ਧਿਰ ਦੇ ਨੇਤਾ  ਦਾ ਐਲਾਨ ਕਰਨ ਲਈ ਕਿਹਾ ਹੈ, ਇਸ ਕਾਰਨ ਕਾਂਗਰਸੀ ਆਗੂ ਭੜਕ ਗਏ, ਉਸ ਸਮੇਂ ਵਿੱਤ ਮੰਤਰੀ ਹਰਪਾਲ ਚੀਮਾ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਸਦਨ ‘ਚ ਬੈਠੇ ਮੈਂਬਰਾ ਨੁੰ ਭਾਸ਼ਾ ਦੀ ਮਰਿਆਦਾ ਰੱਖਣ ਦੀ ਅਪੀਲ ਕੀਤੀ।

ਭਗਵੰਤ ਮਾਨ ਨੇ ਇਸ ਵਿਚਾਲੇ ਬੋਲਦਿਆਂ ਕਿਹਾ ਕਿ ਮੈਂ ਵੀ 7 ਸਾਲ ਸੰਸਦ ਵਿੱਚ ਰਿਹਾ ਹਾਂ, ਮੈਨੂੰ ਪਤਾ ਹੈ ਕਿ ਸਾਰਿਆਂ ਨੂੰ ਕਿਵੇਂ ਬਿਠਾਉਣਾ ਹੈ। ਸੀਐਮ ਨੇ ਕਿਹਾ ਅੱਜ ਚੰਡੀਗੜ੍ਹ ਵਿੱਚ ਇਹ ਨਿਯਮ ਲਾਗੂ ਹੋ ਰਿਹਾ ਹੈ, ਇਸ ਦਾ ਵਿਰੋਧ ਤੁਸੀਂ ਕਿਉਂ ਕਰ ਰਹੇ ਹੋ। ਤੁਸੀਂ ਪਿਛਲੇ 5 ਸਾਲਾਂ ਵਿੱਚ ਕੀ ਕੀਤਾ ਹੈ? ਸਿਸਵਾਂ ਮਹਿਲ ਦੇ ਦਰਵਾਜ਼ੇ 5 ਸਾਲਾਂ ਤੋਂ ਨਹੀਂ ਖੁੱਲ੍ਹੇ।

ਇਸ ਤੋਂ ਬਾਅਦ ਤ੍ਰਿਪਤ ਰਾਜਿੰਦਰ ਬਾਜਵਾ ਆਪਣੇ ਸੰਬੋਧਨ ‘ਚ ਕਿਹਾ ਕਿ ਚੰਡੀਗੜ੍ਹ ਦੇ ਮੁੱਦੇ ‘ਤੇ ਅੱਜ ਪੂਰੇ ਪੰਜਾਬ ਦਾ ਇਮਤਿਹਾਨ ਹੈ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਚੱਲਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਫੈਸਲਾ ਕਰਨ ਕਿ ਧਰਨਾ ਦੇਣਾ ਹੈ ਜਾਂ ਫਿਰ ਪ੍ਰਧਾਨ ਮੰਤਰੀ ਨੂੰ ਮਿਲਣਾ ਹੈ, ਅਸੀਂ ਨਾਲ ਹਾਂ।

- Advertisement -

ਉਨ੍ਹਾਂ ਇਹ ਵੀ ਕਿਹਾ ਕਿ ਸਿਰਫ਼ ਮਤਾ ਲਿਆਉਣ ਨਾਲ ਕੁਝ ਨਹੀਂ ਹੋਵੇਗਾ। ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅਪੀਲ ਨਹੀਂ ਸਗੋਂ ਸਿੱਧੇ ਨਿਰਦੇਸ਼ ਦੇਣੇ ਚਾਹੀਦੇ ਹਨ ਕਿ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment