ਸਕਾਲਰਸ਼ਿਪ ਘੁਟਾਲੇ ਮਾਮਲੇ ‘ਚ ਦਲਿਤ ਸਮਾਜ ਵੱਲੋਂ ਪੰਜਾਬ ਬੰਦ

TeamGlobalPunjab
1 Min Read

ਚੰਡੀਗੜ੍ਹ: ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਅੱਜ ਦਲਿਤ ਸਮਾਜ ਵੱਲੋਂ ਪੰਜਾਬ ਬੰਦ ਦਾ ਸਦਾ ਦਿੱਤਾ ਗਿਆ ਹੈ। ਜਿਸ ਦਾ ਅਸਰ ਪੰਜਾਬ ਦੇ ਸ਼ਹਿਰਾਂ ‘ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਦਲਿਤ ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ ਦਾ ਸ਼ਿਕਾਰ ਪੀੜਤਾ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਦਾ ਮੁੱਦਾ ਵੀ ਦਲਿਤ ਸਮਾਜ ਵੱਲੋਂ ਉਠਾਇਆ ਜਾ ਰਿਹਾ ਹੈ। ਦਲਿਤ ਸਮਾਜ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਵੱਲੋਂ ਸੂਬੇ ਵਿੱਚ ਤਹਿਸੀਲ ਪੱਧਰ ਉੱਤੇ ਚੱਕਾ ਜਾਮ ਕੀਤਾ ਜਾ ਰਿਹਾ ਹੈ।

ਦਲਿਤ ਸਮਾਜ ਦਾ ਇਹ ਚੱਕਾ ਜਾਮ ਸਵੇਰੇ ਦਸ ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਹੋਵੇਗਾ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦਿੱਤੇ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਇਸ ਘੁਟਾਲੇ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦਿੱਤੀ ਗਈ ਕਲੀਨ ਚਿੱਟ ਰੱਦ ਕੀਤੀ ਜਾਵੇ ਅਤੇ ਇਸ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਇਸ ਦੇ ਨਾਲ ਹੀ ਇਨ੍ਹਾਂ ਦੀ ਮੰਗ ਹੈ ਕਿ ਸੀਬੀਆਈ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਹੋਵੇ।

Share This Article
Leave a Comment