ਕਿਸਾਨਾਂ ਨੂੰ WhatsApp ਤੇ DigiLocker ਸਹੂਲਤਾਂ ਦੇਣ ਵਾਲਾ ਪੰਜਾਬ ਬਣਿਆ ਪਹਿਲਾ ਸੂਬਾ

Rajneet Kaur
2 Min Read

ਚੰਡੀਗੜ੍ਹ: ਕਿਸਾਨਾਂ ਨੂੰ ਵਟਸਐਪ ਅਤੇ ਡਿਜੀ-ਲਾਕਰ ਦੀ ਸਹੂਲਤ ਪ੍ਰਦਾਨ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ।   ਕਿਸਾਨਾਂ ਨੂੰ ਜੇ-ਫਾਰਮ ਦੇ ਡਿਜੀਟਾਈਜ਼ੇਸ਼ਨ ਦੇ ਰੂਪ ਵਿੱਚ ਬਿਹਤਰ ਸਹੂਲਤ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਮੰਡੀ ਬੋਰਡ ਨੂੰ ਹੁਣ ਇਨ੍ਹਾਂ ਸਹੂਲਤਾਂ ਲਈ 8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ ਦਿੱਤਾ ਗਿਆ ਹੈ।

ਗੁਹਾਟੀ ਵਿੱਚ ਅਸਾਮ ਦੇ ਸੂਚਨਾ ਤਕਨਾਲੋਜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਐਵਾਰਡ ਦਿੰਦੇ ਹੋਏ ਡਿਜੀਟਲ ਸੰਚਾਰ ਲਈ ਨਵੇਂ ਮਾਪਦੰਡ ਸਥਾਪਤ ਕਰਨ ਲਈ ਸ਼ਲਾਘਾ ਕੀਤੀ। ਇਸਦੇ ਨਾਲ ਹੀ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਕਿਹਾ ਕਿ ਪੰਜਾਬ ਲਗਭਗ ਸਾਰੇ ਵਿਭਾਗਾਂ ਵਿੱਚ ਈ-ਗਵਰਨੈਂਸ ਸਥਾਪਤ ਕਰਨ ਲਈ ਨਿਵੇਕਲੇ ਉਪਰਾਲੇ ਕਰਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬੋਰਡ ਦੀ IT ਟੀਮ ਨੇ ਕਿਸਾਨਾਂ ਦੀ ਸਹੂਲਤ ਲਈ ਕਈ ਈ-ਸੇਵਾਵਾਂ ਜਿਵੇਂ ਕਿ ਆਨਲਾਈਨ ਲਾਇਸੈਂਸ, ਆਨਲਾਈਨ ਭੁਗਤਾਨ, ਜੇ-ਫਾਰਮ ਦਾ ਡਿਜੀਟਾਈਜ਼ੇਸ਼ਨ, ਆਨਲਾਈਨ ਖਰੀਦ, ਪੰਜਾਬ ਵਿੱਚ ਆਉਣ ਵਾਲੀਆਂ ਸੂਬੇ ਤੋਂ ਬਾਹਰ ਦੀਆਂ ਫਸਲਾਂ ਦੀ ਰਿਕਾਰਡਿੰਗ ਆਦਿ ਲਾਗੂ ਕੀਤੀਆਂ ਗਾਈਆਂ ਹਨ। ਉਨ੍ਹਾਂ ਕਿਹਾ ਕਿ ਇਹਨਾਂ ਡਿਜੀਟਲ ਪਹਿਲਕਦਮੀਆਂ ਨੇ ਸਟਾਫ਼ ਅਤੇ ਲੌਜਿਸਟਿਕਸ ਦੇ ਖਰਚਿਆਂ ਨੂੰ ਬਚਾਇਆ ਹੈ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵੀ ਯਕੀਨੀ ਬਣਾਇਆ ਹੈ। ਇਨ੍ਹਾਂ ਹੀ ਨਹੀਂ ਹਿੱਤਧਾਰਕਾਂ ਦੀ ਸਹੂਲਤ ਲਈ ਈ-ਲਾਇਸੈਂਸ, ਈ-ਪਾਸ, ਸਮਰਪਿਤ ਗੇਟਵੇ ਦੀ ਸਹੂਲਤ ਵੀ ਦਿੱਤੀ ਗਈ ਹੈ।

ਰਵੀ ਭਗਤ ਨੇ ਦੱਸਿਆ ਕਿ ਇਸ ਨਾਲ ਲਾਇਸੈਂਸ ਰਜਿਸਟ੍ਰੇਸ਼ਨ ਦਾ ਸਮਾਂ ਸੀਮਾ ਡੇਢ ਮਹੀਨੇ ਤੋਂ ਘਟਾ ਕੇ ਇੱਕ ਹਫ਼ਤੇ ਕਰਨ ਵਿੱਚ ਵੀ ਮਦਦ ਮਿਲੀ ਹੈ। ਪੰਜਾਬ ਮੰਡੀ ਬੋਰਡ ਨੇ ਇੱਕ ਵਿਸ਼ੇਸ਼ ਏਕੀਕ੍ਰਿਤ ਪ੍ਰਬੰਧਨ ਸਿਸਟਮ (IMS) ‘ਤੇ ਧਿਆਨ ਕੇਂਦਰਿਤ ਕੀਤਾ ਹੈ, ਜੋ ਕਿ ਖਪਤਕਾਰਾਂ ਨੂੰ ਇੱਕ ਥਾਂ ‘ਤੇ ਇਕੱਠੇ ਕੀਤੇ ਡੇਟਾ ਤੱਕ ਪਹੁੰਚ ਕਰਨ ਦੇ ਯੋਗ ਬਣਾਉਂਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment