ਸਰਹਿੰਦ ਰੇਲਵੇ ਲਾਈਨ ‘ਤੇ ਵੱਡਾ ਧਮਾਕਾ! ਮਾਲ ਗੱਡੀ ਦੇ ਇੰਜਣ ਨੂੰ ਨੁਕਸਾਨ

Global Team
2 Min Read

ਫਤਿਹਗੜ੍ਹ ਸਾਹਿਬ : ਗਣਤੰਤਰ ਦਿਵਸ ਤੋਂ ਪਹਿਲਾਂ ਪੰਜਾਬ ‘ਚ ਵੱਡਾ ਧਮਾਕਾ ਹੋਣ ਦੀ ਖਬਰ ਹੈ। ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਰੇਲਵੇ ਲਾਈਨ ‘ਤੇ ਇੱਕ ਵੱਡਾ ਧਮਾਕਾ ਹੋਇਆ ਹੈ। ਇਸ ਨਾਲ ਇੱਕ ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ ਅਤੇ ਉਸਦਾ ਡਰਾਈਵਰ ਜ਼ਖਮੀ ਹੋ ਗਿਆ। ਇਹ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਲਗਭਗ ਦੋ ਢਾਈ ਕਿਲੋਮੀਟਰ ਦੂਰ ਤਕ ਇਸ ਦੀ ਆਵਾਜ਼ ਸੁਣਾਈ ਦਿੱਤੀ।

ਪੁਲਿਸ ਨੇ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਰੇਲਵੇ ਵਿਭਾਗ ਦੇ ਉੱਚ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਇਲਾਕੇ ਨੂੰ ਘੇਰਾਬੰਦੀ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ। ਮਾਲ ਗੱਡੀ ਨਵੀਂ ਵਿਛਾਈ ਗਈ ਰੇਲਵੇ ਲਾਈਨ ਤੋਂ ਲੰਘ ਰਹੀ ਸੀ, ਜੋ ਖਾਸ ਤੌਰ ‘ਤੇ ਮਾਲ ਗੱਡੀ ਦੇ ਸੰਚਾਲਨ ਲਈ ਬਣਾਈ ਗਈ ਸੀ। ਜਿਵੇਂ ਹੀ ਮਾਲ ਗੱਡੀ ਦਾ ਇੰਜਣ ਖਾਨਪੁਰ ਫਾਟਕਾਂ ਦੇ ਨੇੜੇ ਪਹੁੰਚਿਆ, ਇੱਕ ਧਮਾਕਾ ਹੋਇਆ। ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਰੇਲਵੇ ਲਾਈਨ ਦਾ ਲਗਭਗ ਤਿੰਨ ਤੋਂ ਚਾਰ ਫੁੱਟ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।

ਧਮਾਕੇ ਵਿੱਚ ਮਾਲ ਗੱਡੀ ਦਾ ਇੰਜਣ ਡਰਾਈਵਰ ਜ਼ਖਮੀ ਹੋ ਗਿਆ। ਉਸਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਰੇਲਵੇ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕੀਤਾ ਗਿਆ। ਫਿਲਹਾਲ ਧਮਾਕੇ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਇਸ ਹਾਦਸੇ ‘ਚ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਕਿਉਕਿ ਜੇਕਰ ਸਵਾਰੀਆਂ ਵਾਲੀ ਗੱਡੀ ਤਾਂ ਨੁਕਸਾਨ ਜ਼ਿਆਦਾ ਹੋ ਸਕਦਾ ਸੀ। ਫਿਲਹਾਲ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment