ਅਸ਼ਵਨੀ ਸ਼ਰਮਾ ‘ਤੇ ਹਮਲੇ ਲਈ ਭਾਜਪਾ ਨੇ ਕੈਪਟਨ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

TeamGlobalPunjab
2 Min Read

ਹੁਸ਼ਿਆਰਪੁਰ: ਜਲੰਧਰ-ਪਠਾਨਕੋਟ ਰੋਡ ‘ਤੇ ਸਥਿਤ ਟੋਲ ਪਲਾਜ਼ਾ ‘ਤੇ ਸੋਮਵਾਰ ਰਾਤ ਲਗਭਗ 8 ਵਜੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫਲੇ ‘ਤੇ ਲੋਕਾਂ ਨੇ ਹਮਲਾ ਕਰ ਦਿੱਤਾ। ਗੱਡੀਆਂ ਤੇ ਡੰਡੇ ਮਾਰੇ ਗਏ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਕ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਜਲੰਧਰ ਤੋਂ ਪਾਰਟੀ ਕਰਮਚਾਰੀਆਂ ਦੇ ਨਾਲ ਬੈਠਕ ਕਰ ਪਠਾਨਕੋਟ ਵਾਪਸ ਜਾ ਰਹੇ ਸਨ। ਰਾਸ਼ਟਰੀ ਰਾਜ ਮਾਰਗ ਤੇ ਪਿੰਡ ਚੌਲਾਂਗ ਦੇ ਕੋਲ ਕਿਸਾਨ ਧਰਨਾ ਲਗਾ ਕੇ ਬੈਠੇ ਸਨ ਉੱਥੋਂ ਨਿਕਲਦੇ ਸਮੇਂ ਕੁਝ ਲੋਕਾਂ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਪਰ ਕਾਫ਼ਲਾ ਉੱਥੋਂ ਨਿਕਲ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਗੱਡੀ ਦਾ ਦੋ ਹੋਰ ਗੱਡੀਆਂ ਪਿੱਛਾ ਕਰ ਰਹੀਆਂ ਸਨ, ਜਿਵੇਂ ਹੀ ਟੌਲ ਪਲਾਜ਼ਾ ’ਤੇ ਉਨ੍ਹਾਂ ਦੀ ਗੱਡੀ ਹੌਲੀ ਹੋਈ, ਤਾਂ ਕਾਰ ਸਵਾਰਾਂ ਨੇ ਉਸ ’ਤੇ ਹਮਲਾ ਕਰ ਦਿੱਤਾ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਸੋਚੀ ਸਮਝੀ ਸਾਜਿਸ਼ ਹੈ ਤੇ ਇਹ ਕਾਰਾ ਸੂਬੇ ਦੀ ਸ਼ਹਿ ਉੱਤੇ ਹੋਇਆ ਹੈ ਕਿਉਂਕਿ ਕਿਸਾਨ ਕਦੇ ਅਜਿਹਾ ਕੰਮ ਨਹੀਂ ਕਰ ਸਕਦੇ। ਉਨ੍ਹਾਂ ਸਿੱਧੇ ਤੌਰ ‘ਤੇ ਇਸ ਹਮਲੇ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸ਼ਹਿ ’ਤੇ ਭਾਜਪਾ ਆਗੂਆਂ ਦੇ ਘਿਰਾਓ ਹੋ ਰਹੇ ਹਨ।

ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੱਡੀ ‘ਤੇ ਹੋਏ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਖੇਧੀ ਕੀਤੀ ਹੈ। ਇਸ ਦੌਰਾਨ ਉਹਨਾਂ ਨੇ DGP ਨੂੰ ਦੋਸ਼ੀਆਂ ਵਿਰੁੱਧ ਕਾਰਵਾਈ ਦੇ ਹੁਕਮ ਦਿੱਤੇ ਹਨ। ਕੈਪਟਨ ਨੇ ਕਿਹਾ ਕਿ ਕਿਸੇ ਨੂੰ ਸੂਬੇ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ।

- Advertisement -

Share this Article
Leave a comment