ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਕਈ ਮਹੀਨਿਆਂ ਤੋਂ ਸੂਬੇ ਦੀ ਸਿਆਸਤ ਤੋਂ ਦੂਰ ਰਹੇ ਹਨ। ਅੱਜ ਉਨ੍ਹਾਂ ਵੱਲੋਂ ਇੱਕ ਮੀਡੀਆ ਅਦਾਰੇ ਨਾਲ ਗੱਲ ਕਰਦਿਆਂ ਕਿਹਾ ਗਿਆ ਕਿ ਪੰਜਾਬ ਵਿਚ ਇਕ ਵੀ ਸੀਟ ਨਾ ਮਿਲਣਾ ਮੇਰੀ ਨਾਕਾਮੀ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਲੋਕ ਸਭਾ ਚੋਣਾਂ ‘ਚ ਭਾਜਪਾ ਦਾ ਵੋਟ ਪ੍ਰਤੀਸ਼ਤ 6% ਤੋਂ 18% ਹੋ ਗਿਆ ਪਰ ਇਹ ਕੌੜਾ ਸੱਚ ਹੈ ਕਿ ਸਾਨੂੰ ਪੰਜਾਬ ‘ਚ ਇਕ ਵੀ ਸੀਟ ਨਹੀਂ ਮਿਲੀ। ਮੈਨੂੰ ਲੱਗਦਾ ਹੈ ਕਿ ਕਿਤੇ ਨਾ ਕਿਤੇ ਮੇਰੀ ਇਹ ਨਾਕਾਮੀ ਸੀ।
ਜਾਖੜ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਮੈਂ ਆਪਣਾ ਅਸਤੀਫ਼ਾ ਹਾਈਕਮਾਂਡ ਨੂੰ ਦਿੱਤਾ। ਮੈਂ ਹਾਈਕਮਾਂਡ ਕੋਲ ਪੰਜਾਬ ਦੇ ਕਈ ਮੁੱਦੇ ਰੱਖੇ ਤੇ ਉਨ੍ਹਾਂ ‘ਤੇ ਚਰਚਾ ਵੀ ਕੀਤੀ। ਮੈਂ ਉਨ੍ਹਾਂ ਨੂੰ ਕਿਹਾ ਕਿ ਮੈਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ। ਇਹੀ ਕਾਰਨ ਹੈ ਕਿ ਮੈਂ ਪਿਛਲੇ ਕੁਝ ਸਮੇਂ ਤੋਂ ਚੋਣਾਂ ‘ਚ ਸਰਗਰਮ ਨਹੀਂ ਹਾਂ। ਮੈਂ ਆਪਣੇ ਆਪ ‘ਤੇ ਫੇਲੀਅਰ ਦਾ ਧੱਬਾ ਨਹੀਂ ਲੱਗਣ ਦੇਣਾ ਚਾਹੁੰਦਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।