ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਵੋਟਾਂ ਦਾ ਸਮਾਂ ਵਧਾਉਣ ਦੀ ਕੀਤੀ ਮੰਗ

Prabhjot Kaur
1 Min Read

ਚੰਡੀਗੜ੍ਹ: ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਗਰਮੀ ਦਾ ਹਵਾਲਾ ਦਿੰਦਿਆਂ ਮੰਗ ਕੀਤੀ ਹੈ ਕਿ ਚੋਣਾਂ ਸਵੇਰੇ 1 ਘੰਟਾ ਪਹਿਲਾਂ ਸ਼ੁਰੂ ਕਰ ਕੇ 1 ਘੰਟਾ ਦੇਰੀ ਨਾਲ ਖ਼ਤਮ ਕੀਤੀਆਂ ਜਾਣ।

ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ਵਿਚ ਸੁਨੀਲ ਜਾਖੜ ਨੇ ਕਿਹਾ ਹੈ ਕਿ ਪੰਜਾਬ ਵਿਚ 1 ਜੂਨ ਨੂੰ ਵੋਟਿੰਗ ਹੋਣ ਜਾ ਰਹੀ ਹੈ, ਉਸ ਵੇਲੇ ਪੰਜਾਬ ਵਿਚ ਹੀਟ ਵੇਵ ਸਿਖਰਾਂ ‘ਤੇ ਹੋਵੇਗੀ। ਇਸ ਕਾਰਨ ਵੋਟਰਾਂ ਨੂੰ ਧੁੱਪ ਵਿਚ ਵੋਟਿੰਗ ਕਰਨ ਵਿਚ ਪਰੇਸ਼ਾਨੀ ਆਵੇਗੀ। ਇਸ ਨਾਲ ਬਾਕੀਆਂ ਦੇ ਨਾਲ-ਨਾਲ ਵਿਸ਼ੇਸ਼ ਤੌਰ ‘ਤੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਲਈ ਵੀ ਖ਼ਤਰਾ ਹੋ ਸਕਦਾ ਹੈ।

ਜਾਖੜ ਨੇ ਪੰਜਾਬ ਭਾਜਪਾ ਵੱਲੋਂ ਮੰਗ ਕੀਤੀ ਹੈ ਕਿ ਵੋਟਾਂ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤਕ ਕਰ ਦਿੱਤਾ ਜਾਵੇ, ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਵੋਟਿੰਗ ਹੋ ਸਕੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment