‘ਨਵਾਂ ਪੰਜਾਬ ਭਾਜਪਾ ਦੇ ਨਾਲ’: BJP ਨੇ ਵਿਧਾਨ ਸਭਾ ਚੋਣਾਂ ਲਈ ਖਿੱਚੀ ਤਿਆਰੀ

TeamGlobalPunjab
1 Min Read

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀ ਖਿੱਚ ਲਈ ਹੈ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਅੱਜ ਚੰਡੀਗੜ੍ਹ ਵਿੱਚ ਪਾਰਟੀ ਦੇ ਚੋਟੀ ਦੇ ਆਗੂਆਂ ਦੀ ਮੀਟਿੰਗ ਬੁਲਾਈ।

ਇਸ ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਚੋਣ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਚੋਣ ਸਹਿ-ਇੰਚਾਰਜ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਤਰੁਣ ਚੁੱਘ, ਅਸ਼ਵਨੀ ਸ਼ਰਮਾ ਸਣੇ ਹੋਰ ਆਗੂ ਸ਼ਾਮਲ ਸਨ। ਇਸ ਤੋਂ ਇਲਾਵਾ ਕਾਨਫਰੰਸ ਦੌਰਾਨ ਭਾਜਪਾ ਨੇ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਨਾਅਰੇ ਨਾਲ 2022 ਵਿਧਾਨ ਸਭਾ ਚੋਣਾਂ ਲਈ ਪੋਸਟਰ ਰਿਲੀਜ਼ ਕਰ ਦਿੱਤਾ ਹੈ।

ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਪੰਜਾਬ ‘ਚ ਆਪਣੇ ਦਮ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।

Share This Article
Leave a Comment