ਅਮਰੀਕਾ ‘ਚ ਹੈਪੀ ਪਸੀਆ ਗ੍ਰਿਫਤਾਰ, ਪੰਜਾਬ ‘ਚ 14 ਹੋਏ ਗ੍ਰੇਨੇਡ ਹਮਲਿਆਂ ‘ਚ ਹੈ ਨਾਮ

Global Team
2 Min Read

ਵਾਸ਼ਿੰਗਟਨ: ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ‘ਤੇ ਪਿਛਲੇ ਛੇ ਮਹੀਨਿਆਂ ਦੌਰਾਨ ਪੰਜਾਬ ਵਿੱਚ ਹੋਏ 14 ਗ੍ਰੇਨੇਡ ਹਮਲਿਆਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ। ਐਫਬੀਆਈ ਨੇ ਵੀ ਇੱਕ ਪੋਸਟ ਰਾਹੀਂ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

5 ਲੱਖ ਰੁਪਏ ਦਾ ਇਨਾਮ

ਸੁਰੱਖਿਆ ਏਜੰਸੀਆਂ ਦੇ ਅਨੁਸਾਰ ਹੈਪੀ ਪਾਸੀਆ ਭਾਰਤ ਦੀ ਟਾਪ ਵਾਟਿੰਡ ਸੂਚੀ ਦੇ ਅਪਰਾਧੀਆਂ ਵਿੱਚੋਂ ਇੱਕ ਸੀ। ਉਸ ‘ਤੇ 5 ਲੱਖ ਰੁਪਏ ਦਾ ਇਨਾਮ ਸੀ ਅਤੇ ਇਸ ਵੇਲੇ ਉਹ ICE (ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ) ਦੀ ਹਿਰਾਸਤ ਵਿੱਚ ਹੈ।  ਉਹ ਪੰਜਾਬ ਵਿੱਚ ਪੁਲਿਸ ਅਦਾਰਿਆਂ ‘ਤੇ ਹੋਏ ਕਈ ਹਮਲਿਆਂ ਲਈ ਜ਼ਿੰਮੇਵਾਰ ਹੈ, ਜਿਨ੍ਹਾਂ ਦੀ ਉਹਨੇ ਸੋਸ਼ਲ ਮੀਡੀਆ ‘ਤੇ ਜ਼ਿੰਮੇਵਾਰੀ ਵੀ ਲਈ।

ਚੰਡੀਗੜ੍ਹ ਹਮਲੇ ਦੇ ਮਾਮਲੇ ‘ਚ ਵਾਰੰਟ ਦੀ ਮੰਗ

NIA ਨੇ ਚੰਡੀਗੜ੍ਹ ਅਦਾਲਤ ‘ਚ ਅਰਜ਼ੀ ਦੇ ਕੇ ਸੈਕਟਰ 10 ‘ਚ ਹੋਏ ਹੱਥਗੋਲੇ ਹਮਲੇ ਵਿੱਚ ਪਾਸੀਆ ਵਿਰੁੱਧ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਹੈ। ਦੱਸਿਆ ਗਿਆ ਕਿ ਇਹ ਹਮਲਾ ਪਾਸੀਆ ਨੇ ਰਿੰਦਾ ਲਈ ਕੰਮ ਕਰਦਿਆਂ ਕਰਵਾਇਆ ਸੀ।

ਇੱਕ ਅਧਿਕਾਰੀ ਮੁਤਾਬਕ, ਜਲੰਧਰ ਦੇ ਸਾਬਕਾ ਐਸਪੀ ਜਸਕੀਰਤ ਸਿੰਘ ਚਾਹਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਗਿਆ। ਇਹ ਹਮਲਾ ਰੋਹਨ ਅਤੇ ਵਿਸ਼ਾਲ ਮਸੀਹ ਵੱਲੋਂ ਕੀਤਾ ਗਿਆ ਸੀ, ਜਿਨ੍ਹਾਂ ਨੇ ਹਮਲੇ ਤੋਂ ਬਾਅਦ ਭੱਜਣ ਵਿੱਚ ਕਾਮਯਾਬੀ ਹਾਸਲ ਕੀਤੀ। ਹਮਲੇ ਦੀ ਜ਼ਿੰਮੇਵਾਰੀ ਪਾਸੀਆ ਨੇ ਸੋਸ਼ਲ ਮੀਡੀਆ ਰਾਹੀਂ ਲਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment