PSEB Results 2024: PSEB ਯਾਨੀ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਦਾ ਐਲਾਨ ਕਰਨ ਜਾ ਰਿਹਾ ਹੈ। ਜੋ ਸ਼ਾਮ 4 ਵਜੇ ਐਲਾਨੇ ਜਾਣਗੇ। ਸਭ ਤੋਂ ਪਹਿਲਾਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਦੇ ਨਾਮ ਜਨਤਕ ਕੀਤੇ ਜਾਣਗੇ ਫਿਰ ਅਗਲੇ ਦਿਨ ਬੁੱਧਵਾਰ ਨੂੰ ਵਿਦਿਆਰਥੀ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ।
ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬੋਰਡ ਅਧਿਕਾਰੀਆਂ ਮੁਤਾਬਕ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ। ਜੇਕਰ ਇਸ ਵਿੱਚ ਕੋਈ ਤਰੁੱਟੀ ਹੁੰਦੀ ਹੈ ਤਾਂ ਉਸ ਲਈ ਬੋਰਡ ਜ਼ਿੰਮੇਵਾਰ ਨਹੀਂ ਹੋਵੇਗਾ।
8ਵੀਂ ਜਮਾਤ ਦੀ ਪ੍ਰੀਖਿਆ PSEB ਵੱਲੋਂ 7 ਮਾਰਚ ਤੋਂ 27 ਮਾਰਚ ਦਰਮਿਆਨ ਕਰਵਾਈ ਗਈ ਸੀ, ਜਦੋਂ ਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਕਰਵਾਈ ਗਈ ਸੀ। ਪੰਜ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਬੋਰਡ ਦਾ ਦਾਅਵਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਸਾਰੀਆਂ ਜਮਾਤਾਂ ਦੇ ਨਤੀਜੇ ਐਲਾਨ ਕੇ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ 5ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।