ਚੰਡੀਗੜ੍ਹ: ਭਾਰਤ-ਪਾਕਿਸਤਾਨ ਤਣਾਅ ਦੇ ਮੱਦੇਨਜ਼ਰ, ਪੰਜਾਬ ਦੇ ਕਿਸਾਨਾਂ ਨੇ ਅੱਜ ਆਪਣਾ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਹੈ। ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਮੌਕ ਡਰਿੱਲ ਕੀਤੀ ਜਾਵੇਗੀ। ਇਹ ਬੁੱਧਵਾਰ ਨੂੰ ਦੇਸ਼ ਭਰ ਦੇ 244 ਜ਼ਿਲ੍ਹਿਆਂ ਵਿੱਚ ਹੋਣ ਵਾਲੀ ਸਿਵਲ ਡਿਫੈਂਸ ਮੌਕ ਡ੍ਰਿਲ ਦਾ ਹਿੱਸਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਐਮਰਜੈਂਸੀ ਸਥਿਤੀਆਂ ਵਿੱਚ ਦੇਸ਼ ਦੇ ਨਾਲ ਖੜ੍ਹੇ ਰਹੇ ਹਨ। ਕੇਂਦਰ ਅਤੇ ਫੌਜ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਇਹ ਮੌਕ ਡ੍ਰਿਲ ਬੁੱਧਵਾਰ ਨੂੰ ਪੰਜਾਬ ਦੇ ਡੀਜੀਪੀ ਦੀ ਅਗਵਾਈ ਹੇਠ ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਕੀਤੀ ਜਾਵੇਗੀ।
ਡੀਸੀ ਪਠਾਨਕੋਟ ਆਦਿੱਤਿਆ ਉੱਪਲ ਨੇ ਅੱਜ ਤੋਂ ਤਿੰਨ ਦਿਨਾਂ ਲਈ ਪਠਾਨਕੋਟ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।