ਬਜਟ 2021-22 ਤੋਂ ਸਨਅਤਕਾਰਾਂ ਨੇ ਜਤਾਈ ਨਾਰਾਜਗੀ

TeamGlobalPunjab
2 Min Read

ਲੁਧਿਆਣਾ : ਪੰਜਾਬ ਵਿਧਾਨ ਸਭਾ ਅੰਦਰ ਪੇਸ਼ ਹੋਏ ਬਜਟ ਨੂੰ ਲੈ ਕੇ ਸਿਆਸੀ ਘਮਾਸਾਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ । ਇਸ ਨੂੰ ਲੈ ਕੇ ਜਿਥੇ ਸਿਆਸਤਦਾਨ ਪ੍ਰਤੀਕਿਰਿਆਵਾਂ ਦੇ ਰਹੇ ਹਨ ਤਾਂ ਉਥੇ ਹੀ ਲੋਕਾਂ ਵੱਲੋਂ ਵੀ ਆਪਣੀ ਰਾਇ ਰੱਖੀ ਜਾ ਰਹੀ ਹੈ । ਇਸ ਦੇ ਚੱਲਦਿਆਂ ਹੁਣ ਲੁਧਿਆਣਾ ਦੇ ਸਨਅਤਕਾਰਾਂ ਵੱਲੋਂ ਵੀ ਬਜਟ ਨੂੰ ਲੈ ਕੇ ਨਾਰਾਜ਼ਗੀ ਜਤਾਈ ਗਈ ਹੈ। ਲੁਧਿਆਣਾ ਦੀ ਸਾਈਕਲ ਇੰਡਸਟਰੀ ਵੱਲੋਂ ਜਿੱਥੇ ਬਜਟ ਦਾ ਸਵਾਗਤ ਕੀਤਾ ਗਿਆ ਹੈ ਤਾਂ ਉੱਥੇ ਹੀ ਟੈਕਸਟਾਈਲ ਇੰਡਸਟਰੀ ਵੱਲੋਂ ਇਸ ਤੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਸਨਅਤਕਾਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਬਜਟ ਦੇ ਵਿਚ ਛੋਟੇ ਵਪਾਰੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪਾਵਰ ਸਬਸਿਡੀ ਦੇ ਮਸਲੇ ਤੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਸਬਸਿਡੀ ਸਿਧੀ ਵਪਾਰੀਆਂ ਦੇ ਖਾਤੇ ਵਿੱਚ ਆਉਂਦੀ ਹੈ ਤਾਂ ਉਹ ਕਦਮ ਸ਼ਲਾਘਾਯੋਗ ਹੈ ਪਰ ਜੇਕਰ ਉਸ ਤੇ ਵਾਧੂ ਖ਼ਰਚ ਵਧਾ ਦਿੱਤੇ ਜਾਣਗੇ ਤਾਂ ਇਸ ਦਾ ਉਨ੍ਹਾਂ ਨੂੰ ਕੋਈ ਫ਼ਾਇਦਾ ਨਹੀਂ ਹੋਵੇਗਾ।

ਦੱਸ ਦਈਏ ਕਿ ਬਜਟ ਇਜਲਾਸ ਤੋਂ ਬਾਅਦ ਲਗਾਤਾਰ ਸਿਆਸੀ ਗਹਿਮਾ ਗਹਿਮੀ ਤੇਜ਼ ਹੁੰਦੀ ਜਾ ਰਹੀ ਹੈ। ਕਾਂਗਰਸ ਪਾਰਟੀ ਦੇ ਹੀ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਵੀ ਬਜਟ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਗਏ ਹਨ । ਬਿੱਟੂ ਦਾ ਕਹਿਣਾ ਹੈ ਕਿ ਬੇਰੁਜ਼ਗਾਰਾਂ ਨੂੰ ਮਹਿੰਗਾਈ ਭੱਤਾ ਮਿਲਣਾ ਚਾਹੀਦਾ ਹੈ

Share This Article
Leave a Comment