ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ‘ਬਦਲਦਾ ਪੰਜਾਬ’ ਵਿਸ਼ੇ ਨਾਲ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ।
ਇਸ ਦੌਰਾਨ ਚੀਮਾ ਨੇ ਕਿਹਾ ਕਿ ਉਹ ਲੋਕਾਂ ਨੂੰ ਬਿਹਤਰ ਸਿਹਤ ਬੀਮਾ ਮੁਹੱਈਆ ਕਰਵਾ ਕੇ ਪੰਜਾਬ ਨੂੰ ਸਿਹਤਮੰਦ ਪੰਜਾਬ ਬਣਾਉਣਗੇ। ਜਿਵੇਂ ਕਿ ਬਜਟ ਦੌਰਾਨ ਐਲਾਨ ਕੀਤਾ ਗਿਆ ਸੀ, ਸਰਕਾਰ ਪੰਜਾਬ ਵਿੱਚ ਨਸ਼ਿਆਂ ਦੀ ਜਨਗਣਨਾ ਕਰੇਗੀ। ਸਰਹੱਦ ਪਾਰ ਤੋਂ ਹੋਣ ਵਾਲੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ 110 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜਿਸ ਵਿੱਚ ਬੀਐਸਐਫ ਦੇ ਨਾਲ 5,000 ਹੋਮਗਾਰਡ ਤਾਇਨਾਤ ਕੀਤੇ ਜਾਣਗੇ ਅਤੇ ਐਡਵਾਂਸ ਐਂਟੀ ਡਰੋਨ ਸਿਸਟਮ ਲਗਾਏ ਜਾਣਗੇ। ਪੰਜਾਬ ਵਿੱਚ ਪਹਿਲੀ ਵਾਰ ‘ਡਰੱਗ ਜਨਗਣਨਾ’ ਕਰਵਾਈ ਜਾਵੇਗੀ, ਜਿਸ ਲਈ 150 ਕਰੋੜ ਰੁਪਏ ਦਾ ਬਜਟ ਰੱਖਿਆ ਜਾਵੇਗਾ।
‘ਡਾਇਲ 112’ ਸੇਵਾ ਨੂੰ ਮਜ਼ਬੂਤ ਕਰਨ ਲਈ 758 ਚਾਰ ਪਹੀਆ ਵਾਹਨ ਅਤੇ 916 ਦੋਪਹੀਆ ਵਾਹਨ ਖਰੀਦੇ ਜਾਣਗੇ, ਜਿਸ ਨਾਲ ਰਿਸਪਾਂਸ ਟਾਈਮ ‘ਚ 8 ਮਿੰਟ ਦੀ ਕਮੀ ਆਵੇਗੀ।
ਸਿੱਖਿਆ ਬਜਟ: 17,975 ਕਰੋੜ ਰੁਪਏ
ਪੰਜਾਬ ਸਰਕਾਰ ਨੇ ਸਿੱਖਿਆ ਲਈ ਬਜਟ ਵਿੱਚ 17,975 ਕਰੋੜ ਰੁਪਏ ਅਲਾਟ ਕੀਤੇ ਹਨ। ਇਹ ਕੁੱਲ ਬਜਟ ਦਾ 12 ਪ੍ਰਤੀਸ਼ਤ ਹੈ।
– ਸ੍ਰੀ ਆਨੰਦਪੁਰ ਸਾਹਿਬ ਵਿੱਚ ਸਥਿਤ Jhajjar Bachauli Wildlife Sanctuary ਨੂੰ ਈਕੋ-ਟੂਰਿਜ਼ਮ ਲਈ ਵਿਕਸਤ ਕੀਤਾ ਜਾਵੇਗਾ। ਇਹ ਪੰਜਾਬ ਦਾ ਪਹਿਲਾ ਵਾਈਲਡਲਾਈਫ ਸੈਂਚੂਰੀ ਬਣ ਜਾਵੇਗਾ ਜਿੱਥੇ ਤੇਂਦੁਏ ਅਤੇ ਹੋਰ ਜੰਗਲੀ ਜੀਵਾਂ ਨੂੰ ਦੇਖਿਆ ਜਾ ਸਕੇਗਾ।-ਨਵਾਂਸ਼ਹਿਰ ਮੈਡੀਕਲ ਕਾਲਜ ਲਈ ਫੰਡ ਮਨਜ਼ੂਰ ਕੀਤਾ ਗਿਆ। ਮੁੱਖ ਮੰਤਰੀ ਨੇ ਤਿੰਨ ਸੌ ਕਰੋੜ ਰੁਪਏ ਦਾ ਪਹਿਲਾਂ ਹੀ ਐਲਾਨ ਕੀਤਾ ਸੀ ।
-ਔਰਤਾਂ ਲਈ ਮੁਫ਼ਤ ਬੱਸ ਯਾਤਰਾ ਰਹੇਗੀ ਜਾਰੀ, ਇਸ ਲਈ 450 ਕਰੋੜ ਰੁਪਏ ਦਾ ਹੋਵੇਗਾ ਪ੍ਰਬੰਧ।- ਤਿੰਨ ਜ਼ਿਲ੍ਹਿਆਂ ਵਿੱਚ ਮੱਕੀ ਦੀ ਪੈਦਾਵਾਰ ਲਈ 17,500 ਪ੍ਰਤੀ ਹੈਕਟੇਅਰ ਦਿੱਤੇ ਜਾਣਗੇ।
– ਅਨੁਸੂਚਿਤ ਵਲੋਂ 31.3.2020 ਤੱਕ ਦੇ ਕਾਰਪੋਰੇਸ਼ਨਾਂ ਤੋਂ ਲਏ ਗਏ ਸਾਰੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। 4650 ਲੋਕਾਂ ਨੂੰ ਮਿਲੇਗਾ ਇਸ ਦਾ ਲਾਭ।
-ਪੰਜਾਬ ਨੂੰ ਹੁਣ ਬੱਤੀ ਪੂਰਾ ਪੰਜਾਬ ਕਿਹਾ ਜਾਂਦਾ ਹੈ।
-ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ‘ਚ 115 ਕਰੋੜ ਰੁਪਏ ਦਾ ਪ੍ਰਬੰਧ।
– ਉਦਯੋਗ ਨੂੰ 250 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਪ੍ਰਬੰਧ।
-ਸਾਰਿਆਂ ਨੂੰ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ
ਪੰਜਾਬ ਵਿੱਚ ਹਰੇਕ ਨੂੰ ਇੱਕ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ, ਜਿਸ ਨਾਲ ਸੂਬੇ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਸੰਭਵ ਹੋਵੇਗਾ। ਪੰਜਾਬ ਵਿੱਚ, ਬੀਮਾ ਕਵਰੇਜ ਹੁਣ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ। ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਸਿਹਤ ਬੀਣਾ ਯੋਜਨਾ ਅਧੀਨ ਲਿਆਂਦਾ ਜਾਵੇਗਾ। ਰਾਜ ਦੇ ਅਮੀਰ ਅਤੇ ਗਰੀਬ ਪਰਿਵਾਰਾਂ ਨੂੰ ਇਸਦਾ ਲਾਭ ਮਿਲੇਗਾ।
-ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰੇਗੀ।
ਪਿਛਲੇ ਬਜਟ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਖੇਡਾਂ ਲਈ 272 ਕਰੋੜ ਰੁਪਏ ਅਲਾਟ ਕੀਤੇ ਸਨ, ਜਿਸ ਨੂੰ ਇਸ ਵਾਰ ਚਾਰ ਗੁਣਾ ਵਧਾ ਕੇ 979 ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।