8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ!

Global Team
3 Min Read

ਚੰਡੀਗੜ੍ਹ : ਪੰਜਾਬ ਸਰਕਾਰ 8 ਮਾਰਚ ਨੂੰ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰੇਗੀ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਵਾਰ ਕੋਈ ਵੀ ਨਵਾਂ ਟੈਕਸ ਨਹੀਂ ਲਗਾਏਗੀ ਅਤੇ ਨਾ ਹੀ ਟੈਕਸ ਦੀਆਂ ਦਰਾਂ ਵਿੱਚ ਕੋਈ ਵਾਧਾ ਕਰੇਗੀ।

ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦਾ ਬਜਟ ਅਤੇ ਗੁਜਰਾਤ ਦਾ ਬਜਟ ਇੱਕੋ ਜਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਆਮ ਲੋਕਾਂ, ਕਿਸਾਨਾਂ, ਗਰੀਬਾਂ, ਔਰਤਾਂ, ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਕੁਝ ਵੀ ਨਹੀਂ ਹੈ। ਇਹ ਸਿਰਫ਼ ਕੁਝ ਵੱਡੇ ਘਰਾਣਿਆਂ ਦੇ ਫਾਇਦੇ ਲਈ ਤਿਆਰ ਕੀਤਾ ਗਿਆ ਹੈ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹਰ ਵਿਅਕਤੀ ਸਵੇਰੇ ਉੱਠਣ ਤੋਂ ਲੈ ਕੇ ਰਾਤ ਨੂੰ ਸੌਣ ਤੱਕ, ਯਾਨੀ ਦਿਨ-ਰਾਤ ਟੈਕਸ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਤੋਂ ਲੈ ਕੇ ਰੋਜ਼ਾਨਾ ਦੀ ਹਰ ਚੀਜ਼ ‘ਤੇ ਟੈਕਸ ਹੈ। ਬਿਜਲੀ ਤੋਂ ਲੈ ਕੇ ਪਾਣੀ, ਸੜਕਾਂ ਅਤੇ ਸਾਰੀਆਂ ਚੀਜ਼ਾਂ ‘ਤੇ ਟੈਕਸ ਵਸੂਲਿਆ ਜਾ ਰਿਹਾ ਹੈ। ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨੇ ਜੇਕਰ ਲੋਕਾਂ ਤੋਂ ਟੈਕਸ ਲਿਆ ਤਾਂ ਬਦਲੇ ਵਿੱਚ ਉਨ੍ਹਾਂ ਨੂੰ ਮੁਫ਼ਤ ਇਲਾਜ, ਬਿਜਲੀ ਅਤੇ ਸ਼ਾਨਦਾਰ ਸਕੂਲ ਦਿੱਤੇ। ਪੰਜਾਬ ਵਿੱਚ ਵੀ ਅਸੀਂ ਇਹੀ ਮਾਡਲ ਲਾਗੂ ਕੀਤਾ ਹੈ।

ਉਨ੍ਹਾਂ ਕਿਹਾ ਕਿ “ਸਾਡੀ ਸਰਕਾਰ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦੇ ਰਹੀ ਹੈ। 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਵਿੱਚ ਆਮ ਆਦਮੀ ਕਲੀਨਿਕ ਅਤੇ ਸ਼ਾਨਦਾਰ ਸਕੂਲ ਬਣੇ ਹਨ, ਜਿਸ ਕਾਰਨ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੱਲ 66 ਹਜ਼ਾਰ ਕਿਲੋਮੀਟਰ ਸੜਕਾਂ ਹਨ, ਜਿਨ੍ਹਾਂ ਵਿੱਚੋਂ 43 ਹਜ਼ਾਰ ਕਿਲੋਮੀਟਰ ਸੜਕਾਂ ਨੂੰ ਅਸੀਂ ਨਵੇਂ ਸਿਰੇ ਤੋਂ ਬਣਾ ਰਹੇ ਹਾਂ, ਜਦਕਿ ਕੇਂਦਰ ਸਰਕਾਰ ਨੇ ਸਾਡਾ ਆਰ.ਡੀ.ਐਫ (RDF) ਰੋਕਿਆ ਹੋਇਆ ਹੈ। ਜਿੱਥੇ ਭਾਜਪਾ ਦੀ ਸਰਕਾਰ ਨਹੀਂ ਹੈ, ਉੱਥੇ ਕੇਂਦਰੀ ਫੰਡ ਨਹੀਂ ਮਿਲ ਰਹੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment