ਚੰਡੀਗੜ੍ਹ: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹੋ ਚੁੱਕੀਆ ਹਨ। ਇ ਸ ਨੂੰ ਲੈਕੇ ‘ਆਪ’, ਕਾਂਗਰਸ ਤੇ ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇੰਨ੍ਹਾਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਸਟਾਰ ਪ੍ਰਚਾਰਕਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਪੰਜਾਬ ਪ੍ਰਧਾਨ ਸੁਨੀਲ ਜਾਖੜ, ਹਰਿਆਣਾ ਸੀਐਮ ਨਾਇਬ ਸਿੰਘ ਸੈਣੀ, ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਸਮੇਤ ਕਈ ਵੱਡੇ ਨਾਮ ਸ਼ਾਮਲ ਕੀਤੇ ਗਏ ਹਨ। ਜਿੰਨ੍ਹਾਂ ‘ਤੇ ਪੰਜਾਬ ਦੀਆਂ ਇੰਨ੍ਹਾਂ ਜ਼ਿਮਨੀ ਚੋਣਾਂ ਦੌਰਾਨ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ‘ਚ ਕੇਂਦਰੀ ਲੀਡਰਸ਼ਿਪ ਦੇ ਆਗੂ ਵੀ ਸ਼ਾਮਲ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।