ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰ ਦਿੱਤਾ ਹੈ। 6ਵਾਂ ਤਨਖਾਹ ਕਮਿਸ਼ਨ 1 ਜਨਵਰੀ 2016 ਤੋਂ ਲਾਗੂ ਹੋਵੇਗਾ। ਇਸ ਕਮਿਸ਼ਨ ਦੇ ਲਾਗੂ ਹੋਣ ਦੇ ਨਾਲ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਵਿਚ ਵੱਡਾ ਇਜ਼ਾਫਾ ਦੇਖਣ ਨੂੰ ਮਿਲੇਗਾ। ਹੁਣ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਘੱਟੋ-ਘੱਟ ਤਨਖ਼ਾਹ 6950 ਰੁਪਏ ਤੋਂ ਵਧ ਕੇ 18 ਹਜ਼ਾਰ ਰੁਪਏ ਹੋ ਜਾਵੇਗੀ। ਪੰਜਾਬ ਸਰਕਾਰ ਨੇ 5ਵੇਂ ਤਨਖਾਹ ਕਮਿਸ਼ਨ ਨਾਲੋਂ 2.59% ਤਨਖ਼ਾਹਾਂ ‘ਚ ਵਾਧਾ ਕੀਤਾ ਹੈ।
ਜੈ ਸਿੰਘ ਗਿੱਲ ਵੱਲੋਂ ਮਈ ਮਹੀਨੇ ਦੇ ਪਹਿਲੇ ਹਫ਼ਤੇ 6ਵੇਂ ਤਨਖਾਹ ਕਮਿਸ਼ਨ ਦੀ ਸਿਫ਼ਾਰਸ਼ ਕੀਤੀ ਗਈ ਸੀ। ਜਿਸ ਤੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਇਸ ਨੂੰ ਲਾਗੂ ਕਰ ਦਿੱਤਾ ਗਿਆ।
ਮੌਜੂਦਾ ਸਮੇਂ ‘ਚ ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮਾਂ ਦੀ ਗਿਣਤੀ 2.84 ਲੱਖ ਹੈ ਤੇ ਪੈਨਸ਼ਨਰਾਂ ਦੀ ਗਿਣਤੀ 3 ਲੱਖ 7 ਹਜ਼ਾਰ ਹੈ। ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਤੋਂ ਵੱਧ ਪੈਨਸ਼ਨਰਾਂ ਦੀ ਗਿਣਤੀ ਹੈ।