ਪੰਜਾਬ ਮੰਤਰੀ ਮੰਡਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 3 ਸਤੰਬਰ ਨੂੰ ਵਿਸ਼ੇਸ਼ ਇਕੱਤਰਤਾ ਸੈਸ਼ਨ ਸੱਦਣ ਦਾ ਕੀਤਾ ਫੈਸਲਾ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਮੌਕੇ 15ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 3 ਸਤੰਬਰ, 2021 ਨੂੰ ਇੱਕ ਦਿਨ ਲਈ ਬੁਲਾਉਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰਾਜਪਾਲ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਦੇ ਤਹਿਤ ਸਦਨ ਦਾ 15ਵਾਂ ਸੈਸ਼ਨ ਬੁਲਾਉਣ ਦੀ ਸਿਫਾਰਿਸ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਅਨੁਸਾਰ, ਸੈਸ਼ਨ ਸਵੇਰੇ 10 ਵਜੇ ਸ਼ਰਧਾਂਜਲੀ ਦੇ ਹਵਾਲਿਆਂ ਨਾਲ ਸ਼ੁਰੂ ਹੋਵੇਗਾ, ਇਸ ਤੋਂ ਬਾਅਦ ਸਵੇਰੇ 11 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਵਿੱਚ ਮਹਿਮਾਨ ਵਜੋਂ ਸੱਦਾ ਦੇਣਗੇ।

Share this Article
Leave a comment