ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਕਿਸਾਨਾਂ ਤੇ ਮੁਲਾਜ਼ਮਾਂ ਨਾਲ ਸਬੰਧਤ ਮਸਲੇ ਵਿਚਾਰੇ ਜਾਣਗੇ।
ਜਾਣਕਾਰੀ ਮੁਤਾਬਿਕ ਕੈਬਨਿਟ ਵੱਲੋ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦੇ ਮੁਆਵਜ਼ੇ ਵਿੱਚ ਵਾਧੇ ‘ਤੇ ਵੀ ਮੋਹਰ ਲੱਗ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਇਹ ਵਾਧਾ 12 ਹਜ਼ਾਰ ਤੋਂ ਵਧਾ ਕੇ ਕਰੀਬ 17 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਗਿਆ ਹੈ। ਇਸਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ ਅਤੇ ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਬਾਰੇ ਫੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ।