ਪੰਜਾਬ ਕੈਬਨਿਟ ਦੀ ਬੈਠਕ ਜਾਰੀ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ

Rajneet Kaur
1 Min Read

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਬੈਠਕ ਚੰਡੀਗੜ੍ਹ ਦੇ ਮਿੰਨੀ ਸਕੱਤਰੇਤ ‘ਚ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਇਸ ਵਾਰ ਲਾਅ ਐਡ ਆਰਡਰ ਨੂੰ ਲੈ ਕੇ ਅਹਿਮ ਫ਼ੈਸਲੇ ਲੈ ਸਕਦੀ ਹੈ। ਮਾਨ ਸਰਕਾਰ ਵਲੋਂ 21 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਸੀ ਅਤੇ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਉੱਤੇ ਕੋਈ ਵੱਡਾ ਫ਼ੈਸਲਾ ਆ ਸਕਦਾ ਹੈ।

‘ਆਪ’ ਸਰਕਾਰ ਦੇ ਇਸ ਕਦਮ ਨੂੰ ਜਿੱਥੇ ਮੁਲਾਜ਼ਮਾਂ ਦੇ ਹਿੱਤ ‘ਚ ਵੱਡਾ ਫੈਸਲਾ ਮੰਨਿਆ ਜਾ ਰਿਹਾ ਹੈ, ਉਥੇ ਹੀ ਗੁਜਰਾਤ ਚੋਣਾਂ ‘ਚ ਸਰਕਾਰ ਦਾ ਇਹ ਫੈਸਲਾ ਸੱਤਾਧਾਰੀ ਧਿਰ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment