ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਕਿਸੇ ਕਾਰਨ ਮੁਲਤਵੀ ਹੋ ਗਈ ਹੈ। ਹੁਣ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 6 ਮਾਰਚ ਨੂੰ ਹੋਵੇਗੀ। ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ 5 ਮਾਰਚ 2026 (ਵੀਰਵਾਰ) ਨੂੰ ਦੁਪਹਿਰ 01:30 ਵਜੇ ਹੋਣੀ ਤੈਅ ਹੋਈ ਸੀ, ਪਰ ਹੁਣ ਇਸ ਵਿੱਚ ਤਬਦੀਲੀ ਕਰਦਿਆਂ ਨਵਾਂ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਇਹ ਕੈਬਨਿਟ ਮੀਟਿੰਗ 6 ਮਾਰਚ 2026 ਨੂੰ ਸਵੇਰੇ ਸਾਢੇ 9 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਵੀ 6 ਮਾਰਚ ਤੋਂ ਸੱਦਿਆ ਗਿਆ ਹੈ। 6 ਮਾਰਚ ਨੂੰ ਰਾਜਪਾਲ ਦਾ ਭਾਸ਼ਣ ਹੋਵੇਗਾ, 7 ਮਾਰਚ ਨੂੰ ਛੁੱਟੀ ਹੋਵੇਗੀ ਅਤੇ 8 ਮਾਰਚ ਨੂੰ ਵਿੱਤ ਮੰਤਰੀ ਸਾਲ 2026-27 ਲਈ ਬਜਟ ਪੇਸ਼ ਕਰਨਗੇ। ਇਹ ਪਹਿਲੀ ਵਾਰ ਹੈ ਜਦੋਂ ਐਤਵਾਰ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਬਜਟ ਸੈਸ਼ਨ ‘ਚ ਔਰਤਾਂ ਨੂੰ 1,000 ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰ ਸਕਦੀ ਹੈ, ਇਸ ਲਈ ਇਸ ਤਾਰੀਖ ਦੀ ਚੋਣ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

