ਚੰਡੀਗੜ੍ਹ : ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯਾਨੀ ਕਿ 23 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ।

ਦੱਸ ਦਈਏ ਕਿ ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਕੈਬਿਨੇਟ ਦੀ ਮੀਟਿੰਗ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਖਰੀ ਬਜਟ ਸੈਸ਼ਨ ਦੀਆਂ ਤਾਰੀਖਾਂ ‘ਤੇ ਮੋਹਰ ਲੱਗ ਸਕਦੀ ਹੈ। ਬਜਟ ਸੈਸ਼ਨ ਮਾਰਚ ਦੇ ਪਹਿਲੇ ਹਫਤੇ ਵਿੱਚ ਸੱਦਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਮੁੱਖ ਮੰਤਰੀ ਮਾਨ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਪੰਜਾਬ ਸਰਕਾਰ 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕਰੇਗੀ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

