ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਕਾਂਗਰਸ ਵਿਚ ਚੱਲ ਰਹੀ ਘਮਸਾਣ ਤੋਂ ਬਾਅਦ ਅੱਜ ਮੰਤਰੀ ਮੰਡਲ ਦੀ ਪਹਿਲੀ ਬੈਠਕ ਹੈ। ਇਸ ਦੌਰਾਨ, ਕੋਰੋਨਾ ਪ੍ਰਬੰਧਾਂ ਅਤੇ ਬਹੁਤ ਸਾਰੇ ਏਜੰਡੇ ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਗੁਰਪ੍ਰੀਤ ਕਾਂਗੜ ਵਿਚਕਾਰ ਹੋਈ ਬੈਠਕ ਤੋਂ ਬਾਅਦ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ।
ਉੱਥੇ ਹੀ ਦੂਜੇ ਪਾਸੇ ਇਹ ਵੀ ਖਬਰਾਂ ਹਨ ਕਿ ਬੁੱਧਵਾਰ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਮੁੱਖ ਮੰਤਰੀ ਦੇ ਪੱਖ ’ਚ ਨਿੱਤਰਦਿਆਂ ਸਿੱਧੂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ।