ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ; ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

Global Team
2 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ 20 ਦਸੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਪੰਜਾਬ ਮੰਤਰੀ ਮੰਡਲ ਦੀ ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਦੁਪਹਿਰ 3 ਵਜੇ ਹੋਵੇਗੀ। ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ’ਚ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਬਲਾਉਣ ਦੇ ਫ਼ੈਸਲੇ ’ਤੇ ਵੀ ਮੋਹਰ ਲਗਾਈ ਜਾ ਸਕਦੀ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਬੀਤੇ ਕੱਲ੍ਹ ਮਨਰੇਗਾ ਸਕੀਮ ਦਾ ਨਾਮ ਬਦਲਣ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ ਨੂੰ ਲੈ ਕੇ ਜਨਵਰੀ ਦੇ ਦੂਜੇ ਹਫ਼ਤੇ ਇੱਕ ਵਿਸ਼ੇਸ਼ ਸੈਸ਼ਨ ਬੁਲਾਏਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪੋਸਟ ਵਿੱਚ ਲਿਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਗਰੀਬਾਂ ਅਤੇ ਮਜ਼ਦੂਰਾਂ ਲਈ ਰੋਜ਼ੀ-ਰੋਟੀ ਦਾ ਸਰੋਤ ਮਨਰੇਗਾ ਸਕੀਮ ਵਿੱਚ ਬਦਲਾਅ ਕਰ ਰਹੀ ਹੈ। ਇਸ ਨਾਲ ਗਰੀਬ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ। ਇਸ ਕਥਿਤ ਜ਼ਬਰਦਸਤੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ, ਜਨਵਰੀ ਦੇ ਦੂਜੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment