ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ ਫਿਰ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ‘ਚ ਕਈ ਅਹਿਮ ਫ਼ੈਸਲੇ ਲਏ ਜਾਣਗੇ। ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਸਰਕਾਰ ਜਲਦ ਤੋਂ ਜਲਦ ਅਹਿਮ ਮਾਮਲਿਆਂ ਦਾ ਹੱਲ੍ਹ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਕਿਸਾਨਾਂ ਦੇ ਮਸਲਿਆਂ ਬਾਰੇ ਵਿਚਾਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ਉੱਪਰ ਵੀ ਸਰਕਾਰ ਜਲਦ ਐਕਸ਼ਨ ਲੈਣਾ ਚਾਹੁੰਦੀ ਹੈ।
ਮਿਲੀ ਜਾਣਕਾਰੀ ਮੁਤਾਬਕ ਕੈਬਨਿਟ ਮੀਟਿੰਗ ਵਿੱਚ ਬੰਗਾ ਤੇ ਆਦਮਪੁਰ ਵਿੱਚ ਕਾਲਜ ਖੋਲ੍ਹੇ ਜਾਣ ਦਾ ਏਜੰਡਾ ਵੀ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਰ੍ਹਾਂ ਉਚੇਰੀ ਸਿੱਖਿਆ ਵਿਭਾਗ ਸਬੰਧੀ ਚਰਚਾ ਹੋ ਸਕਦੀ ਹੈ।