ਚੰਡੀਗੜ੍ਹ :ਪੰਜਾਬ ਸਰਕਾਰ ਨੇ ਅੱਜ ਦੁਪਹਿਰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ ਜਿਸ ‘ਚ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ਵਿਖੇ ਦੁਪਹਿਰ 12:00 ਵਜੇ ਹੋਵੇਗੀ।
ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਅੱਜ ਦੀ ਮੀਟਿੰਗ ਵਿੱਚ ਸੂਬੇ ਦੇ ਕਈ ਅਹਿਮ ਅਤੇ ਲਟਕਦੇ ਮਸਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵਿਕਾਸ ਕਾਰਜਾਂ ਨਾਲ ਜੁੜੇ ਕਈ ਵੱਡੇ ਫੈਸਲਿਆਂ ‘ਤੇ ਵੀ ਮੋਹਰ ਲੱਗ ਸਕਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

