ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਵੇਗੀ ਜਿਸ ‘ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗਣ ਦੀ ਉਮੀਦ ਹੈ । ਮਿਲੀ ਜਾਣਕਾਰੀ ਮੁਤਾਬਿਕ ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ, ਜਿਸ ਵਿੱਚ ਸਰਕਾਰ ਵੱਲੋਂ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ । ਹਾਲਾਂਕਿ, ਮੀਟਿੰਗ ਦੇ ਏਜੰਡੇ ਬਾਰੇ ਅਜੇ ਤੱਕ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਅੱਜ ਦੀ ਕੈਬਿਨੇਟ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਤੇ ਲੋਕ-ਹਿਤ ਨਾਲ ਜੁੜੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

