ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਮੀਟਿੰਗ ਦਾ ਏਜੰਡਾ ਨਹੀਂ ਕੀਤਾ ਗਿਆ ਜਾਰੀ

Rajneet Kaur
1 Min Read

ਚੰਡੀਗੜ੍ਹ: CM ਮਾਨ ਨੇ ਸੂਬੇ ਦੇ ਵਿਕਾਸ ਨਾਲ ਸਬੰਧਿਤ ਹੋਰ ਫੈਸਲੇ ਲੈਣ ਲਈ 10 ਅਪ੍ਰੈਲ ਦਿਨ ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ  ਪਰ ਮੀਟਿੰਗ ਦਾ ਏਜੰਡਾ ਫਿਲਹਾਲ ਜਨਤਕ ਨਹੀਂ ਕੀਤਾ ਗਿਆ । ਇਹ ਮੀਟਿੰਗ ਸਵੇਰੇ 10 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਸ਼ੁਰੂ ਹੋਵੇਗੀ। ਮੀਟਿੰਗ ਵਿੱਚ ਕੈਬਨਿਟ ਦੇ ਸਾਰੇ ਮੰਤਰੀ ਸ਼ਾਮਿਲ ਹੋਣਗੇ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਸਬੰਧੀ ਕਈ ਫੈਸਲੇ ਲਏ ਜਾਣ ਦੀ ਉਮੀਦ ਹੈ।

ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ‘ਆਪ’ ਕੈਬਨਿਟ ਮੀਟਿੰਗ ‘ਚ ਪੰਜਾਬ ਨਾਲ ਸਬੰਧਿਤ ਕੁਝ ਅਹਿਮ ਫੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ। ਚਰਚਾ ਇਹ ਵੀ ਹੈ ਕਿ  ਸਰਕਾਰ ਜਲੰਧਰ ਉਪ ਚੋਣ ਕਰਵਾਉਣ ਲਈ ਕੋਈ ਵੀ ਫੈਸਲਾ ਲਾਗੂ ਕਰ ਸਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment