ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ; ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ

Global Team
2 Min Read

ਚੰਡੀਗੜ੍ਹ : ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਦੁਪਹਿਰ 12 ਵਜੇ ਹੋਵੇਗੀ। ਇਸ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ। ਦੱਸਣਯੋਗ ਹੈ ਕਿ ਮਨਰੇਗਾ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਮਾਨ ਸਰਕਾਰ ਵਲੋਂ ਭਲਕੇ 30 ਦਸੰਬਰ ਨੂੰ ਸਵੇਰੇ 11 ਵਜੇ ਬੁਲਾਇਆ ਗਿਆ ਹੈ।

ਅੱਜ ਦੀ ਕੈਬਨਿਟ ਮੀਟਿੰਗ 30 ਦਸੰਬਰ ਨੂੰ ਮਨਰੇਗਾ ‘ਤੇ ਹੋਣ ਵਾਲੇ ਵਿਸ਼ੇਸ਼ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ। ਇਹ ਸਾਲ ਦੀ ਆਖਰੀ ਕੈਬਨਿਟ ਮੀਟਿੰਗ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਕੈਬਨਿਟ ਮੀਟਿੰਗ ‘ਚ ਕੱਲ੍ਹ ਦੇ ਸੈਸ਼ਨ ਲਈ ਰਣਨੀਤੀਆਂ ਤਿਆਰ ਕੀਤੀਆਂ ਜਾਣਗੀਆਂ, ਇਸ ਦੇ ਨਾਲ ਹੀ ਨਵੀਂ ਭਰਤੀ ਅਤੇ ਉਦਯੋਗ ਨੀਤੀ ਸਮੇਤ ਕਈ ਮੁੱਦਿਆਂ ‘ਤੇ ਫੈਸਲੇ ਲਏ ਜਾਣ ਦੀ ਵੀ ਉਮੀਦ ਹੈ। ਇਸ ਮੀਟਿੰਗ ਵਿਚ ਸੂਬੇ ਦੇ ਵਿਕਾਸ ਕਾਰਜਾਂ, ਮੁਲਾਜ਼ਮਾਂ ਦੇ ਮਸਲਿਆਂ ਅਤੇ ਹੋਰ ਕਈ ਅਹਿਮ ਜਨਤਕ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

ਇਸ ਤੋਂ ਪਹਿਲਾ 20 ਦਸੰਬਰ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ 30 ਦਸੰਬਰ, 2025 ਨੂੰ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਲਿਆ ਗਿਆ ਸੀ, ਜਿਸ ਵਿੱਚ ਕੇਂਦਰ ਸਰਕਾਰ ਦੇ VB-G RAM G ਬਿੱਲ 2025 ਦੇ ਵਿਰੁੱਧ ਮਤਾ ਪਾਸ ਕੀਤਾ ਗਿਆ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸੀ। ਕੈਬਨਿਟ ਮੀਟਿੰਗ ਵਿੱਚ ਚਾਰ ਹੋਰ ਮਹੱਤਵਪੂਰਨ ਫੈਸਲੇ ਵੀ ਲਏ ਗਏ ਸਨ ਜਿਨ੍ਹਾਂ ਵਿੱਚ ਰਿਕਾਰਡ ਆਫ਼ ਰਾਈਟਸ ਐਕਟ, ਸਥਾਨਕ ਸਰਕਾਰਾਂ ਵਿਭਾਗ ਅਤੇ ਕਾਰੋਬਾਰ ਕਰਨ ਵਿੱਚ ਸੌਖ ਸ਼ਾਮਲ ਹੈ। ਇਸ ਤੋਂ ਇਲਾਵਾ ਬਠਿੰਡਾ ਵਿੱਚ ਇੱਕ ਥਰਮਲ ਪਲਾਂਟ ਨਾਲ ਸਬੰਧਤ 30 ਏਕੜ ਜ਼ਮੀਨ ਬੱਸ ਸਟੈਂਡ ਦੇ ਨਿਰਮਾਣ ਲਈ ਦਿੱਤੀ ਗਈ ਸੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਬੱਸ ਸਟੈਂਡ ਹੁਣ 10 ਏਕੜ ਵਿੱਚ ਬਣਾਇਆ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment