ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਯਾਨੀ ਕਿ 10 ਜੂਨ ਦਿਨ ਬੁੱਧਵਾਰ ਨੂੰ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਸ਼ਾਮ 4:00 ਵਜੇ ਹੋਵੇਗੀ।

ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਬਹੁਤ ਅਹਿਮ ਮੰਨੀ ਜਾ ਰਹੀ ਹੈ। ਹਾਲਾਂਕਿ, ਇਸ ਬੈਠਕ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਮੁਤਾਬਕ ਇਸ ਕੈਬਨਿਟ ਮੀਟਿੰਗ ਦੌਰਾਨ ਸੂਬੇ ਦੇ ਵਿਕਾਸ ਕਾਰਜਾਂ, ਮੁਲਾਜ਼ਮਾਂ ਦੇ ਮੁੱਦਿਆਂ ਅਤੇ ਪੰਜਾਬ ਦੇ ਮੌਜੂਦਾ ਪ੍ਰਸ਼ਾਸਨਿਕ ਹਾਲਾਤਾਂ ਨੂੰ ਲੈ ਕੇ ਕਈ ਅਹਿਮ ਏਜੰਡਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

