ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

TeamGlobalPunjab
1 Min Read

ਪੰਜਾਬ : ਕੋਰੋਨਾ ਦਾ ਕਹਿਰ ਪੰਜਾਬ ਵਿਚ ਲਗਾਤਾਰ ਜਾਰੀ ਹੈ। ਵੱਡੇ-ਵੱਡੇ ਅਫਸਰ ਤੇ ਸਿਆਸੀ ਆਗੂਆਂ ਨੂੰ ਹੁਣ ਇਸ ਵਾਇਰਸ ਨੇ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਹੁਣ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਇਹ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਉਹ ਕਾਮਨਾ ਕਰਦੇ ਹਨ ਕਿ ਉਹ ਛੇਤੀ ਹੀ ਸਿਹਤਯਾਬ ਹੋ ਕੇ ਵਾਪਿਸ ਆਪਣੇ ਕੰਮ ‘ਤੇ ਪਰਤਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਦੋ ਹੋਰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਕਾਂਗੜ ਦੀ ਰਿਪੋਰਟ ਵੀ ਕੋਰੋਨਾ ਪੋਜ਼ੀਟਿਵ ਆਈ ਸੀ।

Share This Article
Leave a Comment