ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਵਿਗੜੀ ਸਿਹਤ, ਫੋਰਟਿਸ ਹਸਪਤਾਲ ਭਰਤੀ

Global Team
2 Min Read

ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਤਬੀਅਤ ਅਚਾਨਕ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਕ੍ਰਿਟੀਕਲ ਕੇਅਰ ਯੂਨਿਟ (CCU) ਵਿੱਚ ਨਿਗਰਾਨੀ ਹੇਠ ਰੱਖਿਆ ਹੈ। ਹਸਪਤਾਲ ਦੇ ਸੂਤਰਾਂ ਅਨੁਸਾਰ, ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬੀਤੀ ਰਾਤ ਨੂੰ ਰਾਤ ਦੇ ਖਾਣੇ (ਡਿਨਰ) ਤੋਂ ਬਾਅਦ ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸੂਤਰਾਂ ਅਨੁਸਾਰ ਸਾਰੇ ਡਾਕਟਰੀ ਪੈਰਾਮੀਟਰ ਨਾਰਮਲ ਆਏ ਹਨ। ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਉਹ 24 ਘੰਟੇ ਨਿਗਰਾਨੀ ਹੇਠ ਰਹਿਣਗੇ।

ਦੱਸ ਦਈਏ ਕਿ ਪੰਜਾਬ ਵਿੱਚ ‘ਆਪ’ (AAP) ਦੀ ਸਰਕਾਰ ਬਣਨ ਤੋਂ ਬਾਅਦ ਅਪ੍ਰੈਲ 2022 ਵਿੱਚ ਸੰਜੀਵ ਅਰੋੜਾ ਨੂੰ ਰਾਜ ਸਭਾ ਲਈ ਚੁਣਿਆ ਗਿਆ। ਉਹ 10 ਅਪ੍ਰੈਲ 2022 ਤੋਂ ਰਾਜ ਸਭਾ ਮੈਂਬਰ ਬਣੇ ਅਤੇ ਲਗਭਗ 3 ਸਾਲ ਤੱਕ (1 ਜੁਲਾਈ 2025 ਤੱਕ) ਰਹੇ। ਇਸ ਤੋਂ ਪਹਿਲਾਂ ਉਹ ਰਾਜਨੀਤੀ ਵਿੱਚ ਜ਼ਿਆਦਾ ਸਰਗਰਮ ਨਹੀਂ ਸਨ, ਸਗੋਂ ਇੱਕ ਪ੍ਰਮੁੱਖ ਉਦਯੋਗਪਤੀ ਵਜੋਂ ਜਾਣੇ ਜਾਂਦੇ ਸਨ। ਫ਼ਰਵਰੀ 2025 ਵਿੱਚ ‘ਆਪ’ (AAP) ਨੇ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਉਪ-ਚੋਣ ਲਈ ਉਮੀਦਵਾਰ ਬਣਾਇਆ, ਕਿਉਂਕਿ ਇਹ ਸੀਟ ਸਾਬਕਾ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਉਨ੍ਹਾਂ ਨੇ ਜੂਨ 2025 ਵਿੱਚ ਇਹ ਚੋਣ ਜਿੱਤੀ। ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਨੇ 1 ਜੁਲਾਈ 2025 ਨੂੰ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਅਤੇ 3 ਜੁਲਾਈ 2025 ਨੂੰ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment